ਕਿਸਾਨਾਂ ਨੂੰ ਕਣਕ ਵੇਚਣ ਜਾਂ ਅਦਾਇਗੀ ਵਿੱਚ ਆਉਂਦੀ ਹੈ ਸਮੱਸਿਆ ਤਾਂ ਡਾਇਲ ਕਰੋ ਟੋਲ ਫਰੀ ਨੰਬਰ 1100 ਤੇ ਦਿਓ ਜਾਣਕਾਰੀ

ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਸੁਵਿਧਾ ਲਈ ਕਣਕ ਦੇ ਸੀਜ਼ਨ ਦੌਰਾਨ ਉਨਾਂ ਦੀਆਂ ਮੁਸ਼ਕਲਾਂ ਦੇ ਤੁਰੰਤ ਹੱਲ ਲਈ ਵਿਸ਼ੇਸ਼ ਟੋਲ ਫਰੀ ਨੰਬਰ ਜਾਰੀ ਕੀਤਾ ਗਿਆ ਹੈ। ਜੇਕਰ ਕਿਸੇ ਵੀ ਕਿਸਾਨ ਨੂੰ ਮੰਡੀ ਵਿੱਚ ਕਣਕ ਵੇਚਣ ਜਾਂ ਕਣਕ ਦੀ ਅਦਾਇਗੀ ਨੂੰ ਲੈ ਕੇ ਸਮੱਸਿਆ ਆ ਰਹੀ ਹੈ ਤਾਂ ਉਹ ਪੰਜਾਬ ਸਰਕਾਰ ਦੇ ਟੋਲ ਫਰੀ ਨੰਬਰ 1100 ਉੱਤੇ ਸੂਚਨਾ ਦੇ ਸਕਦਾ ਹੈ। ਕਿਸਾਨਾਂ ਵੱਲੋਂ ਇਸ ਨੰਬਰ ਤੇ ਦਿੱਤੀ ਗਈ ਸੂਚਨਾ ਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ। ਇਸ ਸੰਬੰਧ ਵਿੱਚ ਸੂਬੇ ਦੇ ਚੀਫ ਸੈਕਟਰੀ ਸ਼੍ਰੀ ਅਨੁਰਾਗ ਵਰਮਾ ਵੱਲੋਂ ਡਿਪਟੀ ਕਮਿਸ਼ਨਰਾਂ ਤੇ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਕੀਤੀ ਗਈ ਬੈਠਕ ਤੋਂ ਬਾਅਦ ਜਾਣਕਾਰੀ ਸਾਂਝੀ ਕਰਦਿਆਂ ਐਲਾਨ ਕੀਤਾ ਗਿਆ। ਉਹਨਾਂ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਯਕੀਨੀ ਬਣਾਉਣ ਕਿ ਖਰੀਦ ਕੇਂਦਰਾਂ ਵਿੱਚ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਨਾ ਆਵੇ। ਸਰਕਾਰ ਵੱਲੋਂ ਨਿਰਧਾਰਿਤ ਕੀਤਾ ਗਿਆ ਹੈ ਕਿ ਕਿਸਾਨਾਂ ਦੀ ਫਸਲ ਫੌਰੀ ਤੌਰ ਤੇ ਖਰੀਦੀ ਜਾਵੇ ਤੇ ਉਹਨਾਂ ਨੂੰ 48 ਘੰਟੇ ਦੇ ਅੰਦਰ ਅੰਦਰ ਉਹਨਾਂ ਦੀ ਖਰੀਦੀ ਹੋਈ ਕਣਕ ਦੀ ਅਦਾਇਗੀ ਵੀ ਕੀਤੀ ਜਾਵੇ। ਜੇਕਰ ਕਿਸੇ ਵੀ ਕਿਸਾਨ ਨੂੰ ਇਸ ਸੰਬੰਧ ਵਿੱਚ ਸਮੱਸਿਆ ਆਉਂਦੀ ਹੈ ਤਾਂ ਉਹ ਟੋਲ ਫਰੀ ਨੰਬਰ 1100 ਉੱਪਰ ਸੂਚਨਾ ਦੇ ਸਕਦਾ ਹੈ।

CATEGORIES
TAGS
Share This

COMMENTS

Wordpress (0)
Disqus (0 )
Translate