ਕਾਂਗਰਸ ਵੱਲੋਂ ਦੋ ਹੋਰ ਉਮੀਦਵਾਰਾਂ ਦਾ ਐਲਾਨ
2024 ਦੀਆਂ ਲੋਕ ਸਭਾ ਚੋਣਾਂ ਲਈ ਪੰਜਾਬ ਦੀਆਂ ਦੋ ਹੋਰ ਸੀਟਾਂ ਲਈ ਕਾਂਗਰਸ ਵੱਲੋਂ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ ਤੇ ਇਹਨਾਂ ਦੋਨਾਂ ਰਾਖਵੀਆਂ ਸੀਟਾਂ ਤੋਂ ਔਰਤ ਉਮੀਦਵਾਰ ਮੈਦਾਨ ਵਿੱਚ ਉਤਾਰੇ ਗਏ ਹਨ। ਹੁਸ਼ਿਆਰਪੁਰ ਤੋਂ ਜਾਮਨੀ ਗੋਮਰ ਨੂੰ ਉਮੀਦਵਾਰ ਬਣਾਇਆ ਗਿਆ ਹੈ ਜਦੋਂ ਕਿ ਫਰੀਦਕੋਟ ਤੋਂ ਮੌਜੂਦਾ ਲੋਕ ਸਭਾ ਮੈਂਬਰ ਮੁਹੰਮਦ ਸਦੀਕ ਦੀ ਟਿਕਟ ਕੱਟ ਕੇ ਉਹਨਾਂ ਦੀ ਜਗ੍ਹਾ ਤੇ ਅਮਰਜੀਤ ਕੌਰ ਸਾਹੋਕੇ ਨੂੰ ਟਿਕਟ ਦਿੱਤੀ ਗਈ ਹੈ।

ਜੇਕਰ ਇਹਨਾਂ ਦੋਨਾਂ ਉਮੀਦਵਾਰਾਂ ਦੀ ਗੱਲ ਕਰੀਏ ਤਾਂ ਜਾਮਨੀ ਗੋਮਰ ਆਮ ਆਦਮੀ ਪਾਰਟੀ ਤੋਂ ਕਾਂਗਰਸ ਵਿੱਚ ਸ਼ਾਮਿਲ ਹੋਏ ਸਨ ਤੇ ਅਮਰਜੀਤ ਕੌਰ ਸਾਹੋਕੇ ਸ਼੍ਰੋਮਣੀ ਅਕਾਲੀ ਦਲ ਤੋਂ ਕਾਂਗਰਸ ਵਿੱਚ ਸ਼ਾਮਿਲ ਹੋਏ ਸਨ

CATEGORIES ਪੰਜਾਬ


