ਅਫਸਰ ਹੋਣ ਤਾਂ ਇਹੋ ਜਿਹੇ। ਡਿਪਟੀ ਕਮਿਸ਼ਨਰ ਫਾਜਿਲਕਾ ਨੇ ਰਾਤ ਨੂੰ ਕਣਕ ਦੀ ਲਿਫਟਿੰਗ ਕਰਾਉਣ ਲਈ ਵੱਖ-ਵੱਖ ਮੰਡੀਆਂ ਤੇ ਗੁਦਾਮਾਂ ਦਾ ਕੀਤਾ ਦੌਰਾ

ਜਲਾਲਾਬਾਦ 22 ਅਪ੍ਰੈਲ
ਹਮੇਸ਼ਾ ਲੋਕ ਹਿੱਤਾਂ ਨੂੰ ਸਮਰਪਿਤ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਸੋਮਵਾਰ ਦੀ ਰਾਤ ਖੁਦ ਮੰਡੀਆਂ ਅਤੇ ਗੋਦਾਮਾਂ ਦਾ ਦੌਰਾ ਕਰਨ ਨਿਕਲੇ ਜਿੱਥੇ ਉਹ ਕਣਕ ਦੀ ਲਿਫਟਿੰਗ ਵਿੱਚ ਤੇਜ਼ੀ ਲਿਆਉਣ ਲਈ ਖਰੀਦ ਏਜੰਸੀਆਂ ਨੂੰ ਹੱਲਾਸ਼ੇਰੀ ਦਿੰਦੇ ਵਿਖਾਈ ਦਿੱਤੇ।
ਡਿਪਟੀ ਕਮਿਸ਼ਨਰ ਨੇ ਸੋਮਵਾਰ ਦੀ ਰਾਤ ਜਲਾਲਾਬਾਦ ਦੀ ਮੁੱਖ ਅਨਾਜ ਮੰਡੀ ਤੋਂ ਇਲਾਵਾ ਇੱਥੇ ਵੱਖ-ਵੱਖ ਗੋਦਾਮਾਂ ਵਿੱਚ ਪਹੁੰਚ ਕੇ ਜਿੱਥੇ ਕਣਕ ਦੀ ਲਿਫਟਿੰਗ ਕਰ ਰਹੇ ਮਜ਼ਦੂਰਾਂ ਦਾ ਹੌਸਲਾ ਵਧਾਇਆ ਉਥੇ ਹੀ ਉਹਨਾਂ ਨੇ ਖਰੀਦ ਏਜੰਸੀਆਂ ਨੂੰ ਵੀ ਹੱਲਾਸ਼ੇਰੀ ਦਿੱਤੀ ਅਤੇ ਹਦਾਇਤ ਕੀਤੀ ਕਿ ਕਣਕ ਦੀ ਲਿਫਟਿੰਗ ਤੇਜੀ ਨਾਲ ਕੀਤੀ ਜਾਵੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੇਕਰ ਲਿਫਟਿੰਗ ਨਾਲੋਂ ਨਾਲ ਹੁੰਦੀ ਰਹੇਗੀ ਤਾਂ ਮੰਡੀਆਂ ਵਿੱਚ ਹੋਰ ਕਣਕ ਆਉਣ ਲਈ ਥਾਂ ਵੀ ਉਪਲਬਧ ਹੁੰਦੀ ਰਹੇਗੀ ਅਤੇ ਕਿਸਾਨਾਂ ਨੂੰ ਨਵੀਂ ਫਸਲ ਲਿਆਉਣ ਵਿੱਚ ਦਿੱਕਤ ਨਹੀਂ ਆਵੇਗੀ।
ਡਿਪਟੀ ਕਮਿਸ਼ਨਰ ਨੇ ਇਸ ਮੌਕੇ ਖਰੀਦ ਏਜੰਸੀਆਂ, ਆੜਤੀਆਂ, ਟਰਾਂਸਪੋਰਟਰਾਂ ਅਤੇ ਲੇਬਰ ਨੂੰ ਕਿਹਾ ਕਿ ਕਣਕ ਦੀ ਖਰੀਦ ਦਾ ਸੀਜ਼ਨ ਸਾਡੇ ਲਈ ਮਹੱਤਵਪੂਰਨ ਸਮਾਂ ਹੁੰਦਾ ਹੈ ਅਤੇ ਇਸ ਸਮੇਂ ਸਾਨੂੰ ਸਭ ਨੂੰ ਇੱਕ ਟੀਮ ਵਜੋਂ ਕੰਮ ਕਰਦੇ ਹੋਏ ਤੇਜੀ ਨਾਲ ਸਾਰੇ ਟੀਚੇ ਪੂਰੇ ਕਰਨੇ ਚਾਹੀਦੇ ਹਨ।
ਇਸ ਮੌਕੇ ਉਹਨਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਰਾਕੇਸ਼ ਕੁਮਾਰ ਪੋਪਲੀ, ਜਲਾਲਾਬਾਦ ਦੇ ਐਸਡੀਐਮ ਸ਼੍ਰੀ ਬਲਕਰਨ ਸਿੰਘ, ਜ਼ਿਲਾ ਫੂਡ ਸਪਲਾਈ ਕੰਟਰੋਲਰ ਹਿਮਾਂਸ਼ੂ ਕੁੱਕੜ ਅਤੇ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀ ਵੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਦੇ ਰਾਤ ਸਮੇਂ ਮੰਡੀਆਂ ਵਿੱਚ ਪਹੁੰਚ ਕੇ ਕਣਕ ਦੀ ਲਿਫਟਿੰਗ ਕਰ ਰਹੇ ਮਜ਼ਦੂਰਾਂ ਦੀ ਹੌਸਲਾ ਅਫਜਾਈ ਕਰਨ ਤੇ ਮਜ਼ਦੂਰ ਭਰਾਵਾਂ ਵਿੱਚ ਬਹੁਤ ਉਤਸਾਹ ਦਿਖਾਈ ਦਿੱਤਾ ਅਤੇ ਉਹਨਾਂ ਨੇ ਕਿਹਾ ਕਿ ਉਹ ਹੁਣ ਹੋਰ ਵੀ ਤੇਜੀ ਨਾਲ ਕੰਮ ਕਰਨਗੇ।

CATEGORIES
Share This

COMMENTS

Wordpress (0)
Disqus (0 )
Translate