ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

????????????????????????????????????


ਫਾਜ਼ਿਲਕਾ, 3 ਦਸੰਬਰ
        ਵਧੀਕ  ਜ਼ਿਲ੍ਹਾ ਮੈਜਿਸਟਰੇਟ ਸ੍ਰੀ ਸੰਦੀਪ ਕੁਮਾਰ ਆਈ.ਏ.ਐਸ.ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਪਾਬੰਦੀਆਂ 31 ਜਨਵਰੀ 2023 ਤੱਕ ਲਾਗੂ ਰਹਿਣਗੀਆਂ ਅਤੇ ਉਲੰਘਣਾ ਕਰਨ ਵਾਲਿਆਂ ਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਫਾਜ਼ਿਲਕਾ ਵਿੱਚ ਕੱਢੇ ਜਾਂਦੇ ਲੱਕੀ ਡਰਾਅ ਸਕੀਮਾਂ/ਪ੍ਰਾਈਵੇਟ ਲਾਟਰੀਆਂ/ਕਮੇਟੀਆਂ, ਜਿਸ ਵਿੱਚ ਹਫ਼ਤਾਵਾਰੀ ਜਾ ਮਹੀਨੇਵਾਰ ਪੈਸੇ ਇਕੱਠੇ ਕਰਕੇ ਡਰਾਅ ਕੱਢੇ ਜਾਂਦੇ ਹਨ ਜਾਂ ਡਰਾਅ ਰਾਹੀਂ ਪੈਸੇ/ਇਨਾਮੀ ਵਸਤੂ ਦਿੱਤੀ ਜਾਂਦੀ ਹੈ ਜਾਂ ਬੋਲੀ ਕੀਤੀ ਜਾਂਦੀ ਹੈ ਤੇ ਪੂਰਨ ਤੌਰ ਤੇ ਪਾਬੰਦੀ ਲਗਾ ਦਿੱਤੀ ਹੈ।  

  ਪਾਬੰਦੀਆਂ ਅਨੁਸਾਰ  ਜ਼ਿਲੇ ਅੰਦਰ ਅਣ-ਅਧਿਕਾਰਤ ਤੌਰ ’ਤੇ ਸੀਮਨ ਦਾ ਭੰਡਾਰਨ, ਟਰਾਂਸਪੋਰਟੇਸ਼ਨ, ਵਰਤਣ ਜਾਂ ਵੇਚਣ ’ਤੇ ਪਾਬੰਦੀ ਲਗਾਈ ਹੈ।  ਇਹ ਹੁਕਮ ਪਸ਼ੂ ਵਿਕਾਸ ਅਤੇ ਪੰਚਾਇਤ, ਪੰਜਾਬ ਦੀਆਂ ਸਮੂਹ ਵੈਟਨਰੀ ਸੰਸਥਾਵਾਂ ਸਮੇਤ ਪਸ਼ੂ ਹਸਪਤਾਲ/ਪਸ਼ੂ ਡਿਸਪੈਂਸਰੀਆਂ ਅਤੇ ਪੋਲੀਕਲੀਨਿਕ, ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ, ਪੰਜਾਬ ਅਧੀਨ ਚੱਲ ਰਹੇ ਪਸ਼ੂ ਰੂਰਲ ਵੈਟਨਰੀ ਹਸਪਤਾਲਾਂ ਜੋ ਕਿ ਪਸ਼ੂ ਪਾਲਣ ਵਿਭਾਗ, ਪੰਜਾਬ ਵੱਲੋਂ ਸਪਲਾਈ ਕੀਤੇ ਸੀਮਨ ਨੂੰ ਵਰਤ ਰਹੇ ਹਨ, ਪਸ਼ੂ ਪਾਲਣ ਵਿਭਾਗ, ਪੰਜਾਬ, ਮਿਲਕਫੈਡ ਅਤੇ ਕਾਲਜ ਆਫ ਵੈਟਨਰੀ ਸਾਇੰਸ, ਗਡਵਾਸੂ, ਲੁਧਿਆਣਾ ਵੱਲੋਂ ਚਲਾਏ ਜਾ ਰਹੇ ਆਰਟੀਫੀਸ਼ਨ ਇਨਸੈਮੀਨੇਸ਼ਨ ਸੈਂਟਰ, ਕੋਈ ਹੋਰ ਆਰਟੀਫੀਸ਼ਲ ਇਨਸੈਮੀਨੇਸ਼ਨ ਸੈਂਟਰ ਜੋ ਕਿ ਪਸ਼ੂ ਪਾਲਣ ਵਿਭਾਗ ਪੰਜਾਬ ਵੱਲੋਂ ਪ੍ਰੋਸੈਸ ਅਤੇ ਸਪਲਾਈ ਜਾਂ ਇਪੋਰਟ ਕੀਤੇ ਜਾ ਰਹੇ ਬੋਵਾਇਨ ਸੀਮਨ ਨੂੰ ਵਰਤ ਰਹੇ ਹਨ, ਪ੍ਰੋਗਰੈਸਿਵ ਡੇਅਰੀ ਫਾਰਮਜ ਐਸੋਸੀਏਸ਼ਨ, ਪੰਜਾਬ ਦੇ ਮੈਂਬਰ, ਜਿਹਨਾਂ ਨੇ ਕੇਵਲ ਆਪਣੇ ਪਸ਼ੂਆਂ ਦੀ ਵਰਤੋਂ ਲਈ ਬੋਵਾਈਨ ਸੀਮਨ ਇੰਪੋਰਟ ਕੀਤਾ ਜਾਵੇ ’ਤੇ ਹੁਕਮ ਲਾਗੂ ਨਹੀਂ ਹੋਣਗੇ।

CATEGORIES
TAGS
Share This

COMMENTS

Wordpress (0)
Disqus (0 )
Translate