ਸੀਨੀਅਰ IAS ਕੇਕੇ ਯਾਦਵ ਨੂੰ ਮਿਲਿਆ ਪੰਜਾਬੀ ਯੂਨੀਵਰਸਿਟੀ ਦੇ VC ਦਾ ਚਾਰਜ
ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵੀਸੀ ਪ੍ਰੋਫੈਸਰ ਅਰਵਿੰਦ ਦੀ ਟਰਮ 25 ਅਪ੍ਰੈਲ 2024 ਨੂੰ ਪੂਰੀ ਹੋਣ ਜਾ ਰਹੀ ਹੈ। ਉਹਨਾਂ ਦੀ ਜਗ੍ਹਾ ਤੇ ਫਿਲਹਾਲ ਸੀਨੀਅਰ IAS ਅਧਿਕਾਰੀ ਤੇ ਸਿੱਖਿਆ ਵਿਭਾਗ ਦੇ ਸਕੱਤਰ ਸ਼੍ਰੀ ਕਮਲ ਕਸ਼ੋਰ ਯਾਦਵ KK Yadav ਨੂੰ ਪੰਜਾਬੀ ਯੂਨੀਵਰਸਿਟੀ ਦੇ ਵੀਸੀ ਦਾ ਚਾਰਜ ਦਿੱਤਾ ਗਿਆ ਹੈ। ਇਸ ਸਬੰਧ ਵਿੱਚ ਮਾਨਯੋਗ ਗਵਰਨਰ ਵੱਲੋਂ ਹੁਕਮ ਵੀ ਜਾਰੀ ਕਰ ਦਿੱਤੇ ਗਏ ਹਨ। ਸ਼੍ਰੀ ਕਮਲ ਕਿਸ਼ੋਰ ਯਾਦਵ ਪੰਜਾਬ ਦੇ ਸੀਨੀਅਰ ਆਈਏਐਸ ਅਧਿਕਾਰੀ ਹਨ। ਵੱਖ-ਵੱਖ ਵਿਭਾਗਾਂ ਵਿੱਚ ਸ਼ਾਨਦਾਰ ਸੇਵਾਵਾਂ ਦੇਣ ਤੋਂ ਬਾਅਦ ਹੁਣ ਉਹ ਸਿੱਖਿਆ ਵਿਭਾਗ ਦੇ ਸਕੱਤਰ ਵਜੋਂ ਸੇਵਾਵਾਂ ਦੇ ਰਹੇ ਹਨ। 25 ਅਪ੍ਰੈਲ ਤੋਂ ਉਹ ਪੰਜਾਬੀ ਯੂਨੀਵਰਸਿਟੀ ਦੇ ਵੀਸੀ ਦਾ ਚਾਰਜ ਵੀ ਸੰਭਾਲਣਗੇ।

CATEGORIES ਸਿੱਖਿਆ
TAGS punjab news


