ਫਾਜਿਲਕਾ ਪੁਲਿਸ ਵੱਲੋਂ ਭਾਰੀ ਮਾਤਰਾ ਵਿੱਚ ਸ਼ਰਾਬ, ਨਸ਼ੀਲੀਆਂ ਗੋਲੀਆਂ ਅਤੇ ਹੈਰੋਇਨ ਬਰਾਮਦ

ਫਾਜ਼ਿਲਕਾ 23 ਅਪ੍ਰੈਲ। ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਾਜਿਲਕਾ ਦੀ ਅਗਵਾਈ ਹੇਠ ਫਾਜਿਲਕਾ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਜਿਸਦੇ ਤਹਿਤ ਵੱਖ ਵੱਖ ਪੁਲਿਸ ਪਾਰਟੀਆਂ ਵੱਲੋਂ ਭਾਰੀ ਮਾਤਰਾ ਵਿੱਚ ਨਜਾਇਜ਼ ਸ਼ਰਾਬ, ਨਸ਼ੀਲੀਆਂ ਗੋਲੀਆਂ ਅਤੇ ਹੈਰੋਇਨ ਬਰਾਮਦ ਕੀਤੀ ਗਈ ਹੈ। ਇੰਸਪੈਕਟਰ ਨਵੀਨ ਕੁਮਾਰ ਮੁੱਖ ਅਫਸਰ ਥਾਣਾ ਅਮੀਰਖਾਸ ਦੀ ਨਿਗਰਾਨੀ ਹੇਠ ਸਹਾਇਕ ਥਾਣੇਦਾਰ ਮਹਿੰਦਰ ਸਿੰਘ ਵੱਲੋਂ ਗਸ਼ਤ ਅਤੇ ਚੈਕਿੰਗ ਸ਼ੱਕੀ ਪੁਰਸ਼ਾਂ ਦੌਰਾਨ ਸੁਨੀਲ ਕੁਮਾਰ ਪੁੱਤਰ ਹਕੂਮਤ ਰਾਏ ਵਾਸੀ ਪੰਜੇ ਕੇ ਉਤਾੜ, ਸਮੀਰ ਚੌਹਾਨ ਪੁੱਤਰ ਬਸੰਤ ਚੌਹਾਨ ਵਾਸੀ ਗੁਲਮੀ ਕਾਠਮਾਂਡੂ ਨੇਪਾਲ ਹਾਲ ਪੰਜੇ ਕੇ ਉਤਾੜ ਅਤੇ ਰਘੁਬੀਰ ਸਿੰਘ ਵਾਸੀ ਤਲਵੰਡੀ ਨੇਪਾਲਾ, ਮਖੂ ਜਿਲ੍ਹਾ ਫਿਰੋਜਪੁਰ ਪਾਸੋਂ ਮੁਖਬਰੀ ਦੇ ਅਧਾਰ ਤੇ ਨਾਕਾਬੰਦੀ ਕਰਕੇ ਉਹਨਾਂ ਦੀ ਕਾਰ ਨੰਬਰੀ DL1-CQ-9010 ਅਤੇ ਪਿੱਕਅਪ ਗੱਡੀ ਨੰਬਰ PB-05-AQ 6688 ਵਿੱਚੋਂ 184 ਪੇਟੀਆਂ ਬੀਅਰ ਅਤੇ 10 ਪੇਟੀਆਂ ਅੰਗਰੇਜੀ ਸ਼ਰਾਬ ਬਰਾਮਦ ਕੀਤੀ ਹੈ। ਦੋਸ਼ੀਆਂ ਦੇ ਖਿਲਾਫ ਮੁਕੱਦਮਾ ਨੰਬਰ 19 ਮਿਤੀ 22-04-2024 ਜੁਰਮ ਐਕਸਾਈਜ਼ ਐਕਟ ਥਾਣਾ ਅਮੀਰਖਾਸ ਦਰਜ ਕਰਕੇ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਇਸੇ ਤਰਾਂ ਐਸ.ਆਈ ਮਨਿੰਦਰ ਸਿੰਘ ਮੁੱਖ ਅਫਸਰ ਥਾਣਾ ਸਿਟੀ-2 ਅਬੋਹਰ ਦੀ ਨਿਗਰਾਨੀ ਹੇਠ ਹੌਲਦਾਰ ਗੁਰਪ੍ਰੀਤ ਸਿੰਘ ਵੱਲੋਂ ਮੁਖਬਰੀ ਦੇ ਅਧਾਰ ਤੇ ਮੋਹਨ ਲਾਲ ਪੁੱਤਰ ਬਨਾਰਸੀ ਦਾਸ ਵਾਸੀ ਗੰਗਾਨਗਰ ਰੋਡ ਕੋਠੀ ਫੈਜ ਅਬੋਹਰ ਨੂੰ ਕਾਬੂ ਕਰਕੇ ਉਸ ਪਾਸੋਂ 60 ਬੋਤਲਾਂ ਸ਼ਰਾਬ ਠੇਕਾ ਦੇਸੀ ਬਰਾਮਦ ਕੀਤੀ ਗਈ ਹੈ, ਜਿਸਦੇ ਖਿਲਾਫ ਮੁਕੱਦਮਾ ਨੰਬਰ 47 ਮਿਤੀ 22-04-2024 ਜੁਰਮ 61-1/14 ਐਕਸਾਈਜ਼ ਐਕਟ ਥਾਣਾ ਸਿਟੀ-2 ਅਬੋਹਰ ਵਿਖੇ ਦਰਜ ਕਰਕੇ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।
ਇੰਸਪੈਕਟਰ ਬਰਜਿੰਦਰ ਸਿੰਘ ਮੁੱਖ ਅਫਸਰ ਥਾਣਾ ਖੂਈਖੇੜਾ ਦੀ ਨਿਗਰਾਨੀ ਹੇਠ ਸਹਾਇਕ ਥਾਣੇਦਾਰ ਬਿਸ਼ਨ ਰਾਮ ਵੱਲੋਂ ਗਸ਼ਤ ਅਤੇ ਚੈਕਿੰਗ ਸ਼ੱਕੀ ਪੁਰਸ਼ਾਂ ਦੌਰਾਨ ਰੂਬੀ ਪਤਨੀ ਰਾਜਪਾਲ ਵਾਸੀ ਕਮਾਲ ਵਾਲਾ ਦੇ ਖਿਲਾਫ ਮੁਖਬਰੀ ਮਿਲਣ ਤੇ ਉਸਦੇ ਘਰ ਰੇਡ ਕਰਕੇ ਉਸ ਪਾਸੋਂ 1090 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ। ਜਿਸਦੇ ਖਿਲਾਫ ਮੁਕੱਦਮਾ ਨੰਬਰ 29 ਮਿਤੀ 22-04-2024 ਜੁਰਮ 22/61/85 ਐਨ.ਡੀ.ਪੀ.ਐਸ ਐਕਟ ਥਾਣਾ ਖੂਈਖੇੜਾ ਵਿਖੇ ਦਰਜ ਕਰਕੇ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਇੰਸਪੈਕਟਰ ਅੰਗਰੇਜ ਕੁਮਾਰ ਮੁੱਖ ਅਫਸਰ ਥਾਣਾ ਸਿਟੀ ਜਲਾਲਾਬਾਦ ਦੀ ਨਿਗਰਾਨੀ ਹੇਠ ਸਹਾਇਕ ਥਾਣੇਦਾਰ ਅਮਰੀਕ ਸਿੰਘ ਵੱਲੋਂ ਗਸ਼ਤ ਅਤੇ ਚੈਕਿੰਗ ਸ਼ੱਕੀ ਪੁਰਸ਼ਾਂ ਦੌਰਾਨ ਨਵਾਂ ਬੱਸ ਸਟੈਂਡ ਜਲਾਲਾਬਾਦ ਪਾਸ ਅਮਨ ਕੁਮਾਰ ਉਰਫ ਅਮਨਾ ਪੁੱਤਰ ਅਸ਼ੋਕ ਕੁਮਾਰ ਵਾਸੀ ਟਿਵਾਣਾ ਕਲਾਂ ਦੇ ਖਿਲਾਫ ਮੁਖਬਰੀ ਮਿਲਣ ਤੇ ਉਸ ਨੂੰ ਮੋਟਰਸਾਈਕਲ ਸਮੇਤ ਕਾਬੂ ਕਰਕੇ ਉਸ ਪਾਸੋਂ 10 ਗਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਜਿਸਦੇ ਖਿਲਾਫ ਮੁਕੱਦਮਾ ਨੰਬਰ 69 ਮਿਤੀ 22—04—2024 ਜੁਰਮ 21/61/85 ਐਨ.ਡੀ.ਪੀ.ਐਸ ਐਕਟ ਥਾਣਾ ਸਿਟੀ ਜਲਾਲਾਬਾਦ ਵਿਖੇ ਦਰਜ ਕੀਤਾ ਗਿਆ ਹੈ।
ਇੰਸਪੈਕਟਰ ਲੇਖ ਰਾਜ ਮੁੱਖ ਅਫਸਰ ਥਾਣਾ ਸਿਟੀ ਫਾਜਿਲਕਾ ਦੀ ਨਿਗਰਾਨੀ ਹੇਠ ਸਹਾਇਕ ਥਾਣੇਦਾਰ ਓਮ ਪ੍ਰਕਾਸ਼ ਨੂੰ ਮੁਖਬਰ ਵੱਲੋਂ ਇਤਲਾਹ ਦਿੱਤੀ ਗਈ ਕਿ ਤੇ ਗਗਨ ਵਰਮਾ ਪੁੱਤਰ ਰਕੇਸ਼ ਕੁਮਾਰ ਵਾਸੀ ਓਡਾਂ ਵਾਲੀ ਬਸਤੀ ਫਾਜਿਲਕਾ ਅਤੇ ਸਾਹਿਲ ਜਸੂਜਾ ਪੁੱਤਰ ਸੁਰਿੰਦਰ ਕੁਮਾਰ ਵਾਸੀ ਗਾਂਧੀ ਨਗਰ ਫਾਜਿਲਕਾ ਦੜਾ ਸੱਟਾ ਲਗਾਉਣ ਦੇ ਆਦੀ ਹਨ, ਜਿਹਨਾਂ ਨੂੰ ਮੁਖਬਰੀ ਦੇ ਅਧਾਰ ਤੇ ਕਾਬੂ ਕਰਕੇ ਉਹਨਾਂ ਪਾਸੋਂ 900 ਰੁਪਏ ਦੀ ਨਕਦੀ ਬਰਾਮਦ ਕੀਤੀ ਗਈ ਹੈ। ਜਿਹਨਾਂ ਦੇ ਖਿਲਾਫ ਮੁਕੱਦਮਾ ਨੰਬਰ 60 ਮਿਤੀ 22-04-2024 ਜੁਰਮ 13ਏ/3/67 ਜੂਆ ਐਕਟ ਥਾਣਾ ਸਿਟੀ ਫਾਜਿਲਕਾ ਵਿਖੇ ਦਰਜ ਰਜਿਸਟਰ ਕਰਕੇ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

CATEGORIES
TAGS
Share This

COMMENTS

Wordpress (0)
Disqus (0 )
Translate