ਸ਼੍ਰੋਮਣੀ ਕਮੇਟੀ ਨੇ ਸੰਗਤਾਂ ਨੂੰ ਕੀਤੀ ਅਪੀਲ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਵੱਲੋਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਗਈ ਹੈ ਕਿ ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਜੀ ਦੇ ਲੰਗਰ ਵਾਸਤੇ ਕਣਕ ਭੇਜੀ ਜਾਵੇ। ਸੋਸ਼ਲ ਮੀਡੀਆ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਜਾਰੀ ਕੀਤੀ ਗਈ ਅਪੀਲ ਵਿੱਚ ਉਹਨਾਂ ਗੁਰੂ ਪਿਆਰੀ ਸੰਗਤ ਨੂੰ ਕਿਹਾ ਕਿ “ਸ੍ਰੀ ਗੁਰੂ ਰਾਮਦਾਸ ਜੀ ਦੀ ਵਰੋਸਾਈ ਇਤਿਹਾਸਿਕ ਨਗਰੀ ਸ਼੍ਰੀ ਅੰਮ੍ਰਿਤਸਰ ਵਿਖੇ ਸੁਸ਼ੋਭਿਤ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਮਨੁੱਖਤਾ ਦਾ ਸਰਬ ਸਾਂਝਾ ਤੇ ਸਿੱਖ ਕੌਮ ਦਾ ਕੇਂਦਰੀ ਧਾਰਮਿਕ ਸਥਾਨ ਹੈ। ਇਸ ਪਾਵਨ ਅਸਥਾਨ ਵਿਖੇ ਲੰਗਰ ਸ਼੍ਰੀ ਗੁਰੂ ਰਾਮਦਾਸ ਜੀ ਵਿੱਚ ਲੱਖਾਂ ਸੰਗਤਾਂ ਪ੍ਰਸ਼ਾਦਾ ਛੱਕ ਕੇ ਨਿਹਾਲ ਹੁੰਦੀਆਂ ਹਨ। ਮਨੁੱਖੀ ਏਕਤਾ ਤੇ ਬਰਾਬਰੀ ਦਾ ਪ੍ਰਤੀਕ ਇਹ ਪਵਿੱਤਰ ਗੁਰੂ ਕਾ ਲੰਗਰ ਸੰਗਤ ਵੱਲੋਂ ਭੇਜੀਆਂ ਰਸਦਾਂ ਤੇ ਮਾਇਆ ਨਾਲ ਹੀ ਚੱਲਦਾ ਹੈ। ਇਸ ਪ੍ਰਥਾਏ ਸਮੂਹ ਸੰਗਤ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਸ਼੍ਰੀ ਗੁਰੂ ਰਾਮਦਾਸ ਜੀ ਦੇ ਲੰਗਰ ਲਈ ਆਪਣੀ ਕਿਰਤ ਕਮਾਈ ਵਿੱਚੋਂ ਸਮਰੱਥਾ ਮੁਤਾਬਕ ਕਣਕ ਹੋਰ ਰਸਦਾਂ ਅਤੇ ਮਾਇਆ ਭੇਜ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰੋ ਜੀ।

ਉਹਨਾਂ ਨਾਲ ਇਹ ਵੀ ਕਿਹਾ ਕਿ ਕੋਈ ਵੀ ਦਾਨੀ ਸੱਜਣ ਮਾਇਆ ਅਤੇ ਰਸਦਾਂ ਦੀ ਰਸੀਦ ਜਰੂਰ ਪ੍ਰਾਪਤ ਕਰ ਲੈਣ। ਇਸ ਪੋਸਟ ਨੂੰ ਪੜ੍ਹਨ ਤੋਂ ਬਾਅਦ ਵੱਧ ਤੋਂ ਵੱਧ ਸ਼ੇਅਰ ਜਰੂਰ ਕਰੋ ਤਾਂ ਜੋ ਸੰਗਤਾਂ ਤੱਕ ਇਹ ਜਾਣਕਾਰੀ ਪਹੁੰਚ ਸਕੇ।

CATEGORIES
TAGS
Share This

COMMENTS

Wordpress (0)
Disqus (0 )
Translate