ਰਜਿੰਦਰ ਸਿੰਘ ਬਰਾੜ ਚੰਨਣ ਖੇੜਾ ਬਣੇ ਸ਼੍ਰੋਮਣੀ ਅਕਾਲੀ ਦਲ ਦੀ ਜਨਰਲ ਕੌਂਸਲ ਦੇ ਮੈਂਬਰ
ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਆਗੂ ਸ.ਰਜਿੰਦਰ ਸਿੰਘ ਬਰਾੜ ਚੰਨਣ ਖੇੜਾ ਨੂੰ ਪਾਰਟੀ ਦਾ ਜਨਰਲ ਕੌਂਸਲ ਮੈਂਬਰ ਨਿਯੁਕਤ ਕੀਤਾ ਗਿਆ ਹੈ। ਉਹਨਾਂ ਦੀ ਨਿਯੁਕਤੀ ਤੇ ਵਰਕਰਾਂ ਵਿੱਚ ਖੁਸ਼ੀ ਦਾ ਆਲਮ ਪਾਇਆ ਜਾ ਰਿਹਾ ਹੈ। ਦੱਸਣ ਯੋਗ ਹੈ ਕਿ ਸ.ਰਜਿੰਦਰ ਸਿੰਘ ਬਰਾੜ ਬੱਲੂਆਣਾ ਵਿਧਾਨ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਤੇ ਟਕਸਾਲੀ ਆਗੂ ਹਨ। ਉਹ ਮਾਰਕੀਟ ਕਮੇਟੀ ਅਬੋਹਰ ਦੇ ਵਾਈਸ ਚੇਅਰਮੈਨ ਵੀ ਰਹਿ ਚੁੱਕੇ ਹਨ। ਬਰਾੜ ਪਰਿਵਾਰ ਮੁੱਢ ਕਦੀਮ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਜੁੜਿਆ ਹੋਇਆ ਹੈ। ਉਹਨਾਂ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਵੇਖਦਿਆਂ ਹੋਇਆਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਉਹਨਾਂ ਨੂੰ ਪਾਰਟੀ ਦੀ ਜਨਰਲ ਕੌਂਸਲ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ।ਇਸ ਸਬੰਧ ਵਿੱਚ ਪੱਤਰ ਜਾਰੀ ਕਰਦਿਆਂ ਡਾਕਟਰ ਦਲਜੀਤ ਸਿੰਘ ਚੀਮਾ ਨੇ ਸ.ਰਜਿੰਦਰ ਸਿੰਘ ਬਰਾੜ ਨੂੰ ਵਧਾਈ ਦਿੰਦਿਆਂ ਪਾਰਟੀ ਦੀ ਮਜਬੂਤੀ ਲਈ ਕੰਮ ਕਰਨ ਲਈ ਪ੍ਰੇਰਿਤ ਕੀਤਾ। ਉਧਰ ਸਾਬਕਾ ਮੁੱਖ ਸੰਸਦੀ ਸਕੱਤਰ ਸ. ਗੁਰਤੇਜ ਸਿੰਘ ਘੁੜਿਆਣਾ ਨੇ ਰਜਿੰਦਰ ਸਿੰਘ ਬਰਾੜ ਦਾ ਮੂੰਹ ਮਿੱਠਾ ਕਰਵਾ ਕੇ ਉਹਨਾਂ ਨੂੰ ਵਧਾਈ ਦਿੱਤੀ।
ਪਾਰਟੀ ਦੀ ਜਨਰਲ ਕੌਂਸਲ ਦਾ ਮੈਂਬਰ ਨਿਯੁਕਤ ਹੋਣ ਤੇ ਖੁਸ਼ੀ ਪ੍ਰਗਟ ਕਰਦਿਆਂ ਸ. ਰਜਿੰਦਰ ਸਿੰਘ ਬਰਾੜ ਚੰਨਣ ਖੇੜਾ ਨੇ ਕਿਹਾ ਕਿ ਜੋ ਜਿੰਮੇਵਾਰੀ ਉਹਨਾਂ ਨੂੰ ਪਾਰਟੀ ਵੱਲੋਂ ਸੌਂਪੀ ਗਈ ਹੈ।ਉਹ ਪੂਰੀ ਮਿਹਨਤ ਤੇ ਇਮਾਨਦਾਰੀ ਨਾਲ ਨਿਭਾਉਣਗੇ। ਉਹਨਾਂ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ, ਹਲਕਾ ਇੰਚਾਰਜ ਸ. ਗੁਰਤੇਜ ਸਿੰਘ ਘੜਿਆਣਾ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਕੌਰ ਸਿੰਘ ਬਹਾਵ ਵਾਲਾ ਦਾ ਧੰਨਵਾਦ ਵੀ ਕੀਤਾ।