ਸੇਹਤ ਵਿਭਾਗ ਦੀ ਟੀਮ ਨੇ ਲੋਕਾਂ ਨੂੰ ਮਲੇਰੀਏ ਬਾਰੇ ਕੀਤਾ ਜਾਗਰੂਕ
ਬਲਾਕ ਢਿੱਲਵਾਂ ‘ਚ ਵੱਖ-ਵੱਖ ਥਾਵਾਂ ‘ਤੇ ਮਨਾਇਆ ਗਿਆ ਮਲੇਰੀਆ ਦਿਵਸ – ਡਾ . ਅਸ਼ਵਨੀ ਕੁਮਾਰ
ਢਿੱਲਵਾਂ 26 ਅਪ੍ਰੈਲ। ਸਿਹਤ ਵਿਭਾਗ ਪੰਜਾਬ ਅਤੇ ਸਿਵਲ ਸਰਜਨ ਕਪੂਰਥਲਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਮੁੱਢਲਾ ਸਿਹਤ ਕੇਂਦਰ ਢਿੱਲਵਾਂ ਦੇ ਸੀਨੀਅਰ ਮੈਡੀਕਲ ਅਫਸਰ ਡਾ. ਅਸ਼ਵਨੀ ਕੁਮਾਰ ਦੀ ਯੋਗ ਅਗਵਾਈ ਹੇਠ ਬਲਾਕ ਢਿੱਲਵਾਂ ਅਧੀਨ ਵੱਖ- ਵੱਖ ਥਾਵਾਂ ‘ਤੇ
ਸਿਹਤ ਵਿਭਾਗ ਦੀ ਟੀਮ ਵੱਲੋਂ “ਵਿਸ਼ਵ ਮਲੇਰੀਆ ਦਿਵਸ” ਮਨਾਇਆ ਗਿਆ। ਇਸ ਮੌਕੇ ਨਡਾਲਾ ਦੇ ਜੀ.ਐਸ.ਐਸ.ਐਸ ਸਕੂਲ ਵਿਖੇ ਸਿਹਤ ਵਿਭਾਗ ਦੀ ਟੀਮ ਐਸ.ਆਈ ਜਸਵਿੰਦਰ ਸਿੰਘ, ਐਮ.ਪੀ ਐਚ. ਡਬਲਿਓ ਸਤਨਾਮ ਸਿੰਘ, ਸਿਮਰਨਜੀਤ ਸਿੰਘ ਵੱਲੋਂ
ਵਿਸ਼ਵ ਮਲੇਰੀਆ ਦਿਵਸ” ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵੱਲੋਂ ਮਲੇਰੀਆ ਜਾਗਰੂਕਤਾ ਸੰਬੰਧੀ ਪੇਟਿੰਗ ਵੀ ਬਣਾਇਆ ਗਈਆਂ ਸਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸ.ਐਮ.ਓ ਡਾ. ਅਸ਼ਵਨੀ ਕੁਮਾਰ ਨੇ ਦੱਸਇਆ ਕਿ ਮਲੇਰੀਆ ਰੋਕਥਾਮ ਵਿੱਚ ਵਿਦਿਆਰਥੀਆਂ ਦਾ ਸਹਿਯੋਗ ਇੱਕ ਸ਼ਲਾਘਾਯੋਗ ਕਦਮ ਹੈ ਅਤੇ “ਵਿਸ਼ਵ ਮਲੇਰੀਆ ਦਿਵਸ” ਸਬੰਧੀ ਵਿਦਿਆਰਥੀਆਂ ਵੱਲੋਂ ਬਣਾਇਆ ਗਈਆਂ ਵੱਖ-ਵੱਖ ਤਸਵੀਰਾਂ ਜਾਗਰੂਕਤਾ ਭਰਪੂਰ ਹੈ। ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਮੁੱਢਲਾ ਸਿਹਤ ਕੇਂਦਰ ਢਿੱਲਵਾਂ ਵਿਖੇ ਵੀ ਸਮੂਹ ਸਟਾਫ ਵੱਲੋਂ ਵਿਸ਼ਵ ਮਲੇਰੀਆ ਦਿਵਸ ਮਨਾਇਆ ਗਿਆ ਅਤੇ ਇਸ ਦੇ ਨਾਲ ਹੀ ਬਲਾਕ ਢਿੱਲਵਾਂ ਦੇ ਸਮੂਹ ਸੈਂਟਰਾਂ ਅਧੀਨ ਮਲੇਰੀਆ ਜਾਗਰੂਕਤਾ ਗਤੀਵਿਧੀਆਂ ਸਿਹਤ ਵਿਭਾਗ ਦੀ ਟੀਮ ਵੱਲੋਂ ਕਰਵਾਇਆ ਗਈਆਂ। ਇਸ ਮੌਕੇ ਐਸ.ਆਈ ਜਸਵਿੰਦਰ ਸਿੰਘ ਨੇ ਸਿਹਤ ਵਿਭਾਗ ਨੂੰ ਮਲੇਰੀਆ ਜਾਗਰੂਕਤਾ ਮੁਹਿੰਮ ਵਿੱਚ ਆਪਣਾ ਸਹਿਯੋਗ ਦੇਣ ਲਈ ਸਮੂਹ ਵਿਦਿਆਰਥੀਆਂ ਅਤੇ ਸਕੂਲ ਦੇ ਅਧਿਆਪਕਾਂ ਦਾ ਤਹਿ ਦਿੱਲੋਂ ਧੰਨਵਾਦ ਕੀਤਾ। ਉਨ੍ਹਾਂ ਦੱਸਿਆ ਕਿ ਵਿਸ਼ਵ ਸਿਹਤ ਸੰਗਠਨ ਵਲੋਂ ਹਰ ਸਾਲ 25 ਅਪ੍ਰੈਲ ਨੂੰ ਵਿਸ਼ਵ ਮਲੇਰੀਆ ਦਿਵਸ ਵਜੋਂ ਮਨਾਇਆ ਜਾਂਦਾ ਹੈ।
ਇਸ ਦੌਰਾਨ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਕੋਈ ਵੀ ਬੁਖਾਰ ਮਲੇਰੀਆ ਹੋ ਸਕਦਾ ਹੈ। ਇਹ ਮਾਦਾ ਮੱਛਰ ਐਨਾਫ਼ਲੀਜ਼ ਦੇ ਕੱਟਣ ਨਾਲ ਫੈਲਦਾ ਹੈ ਜੋ ਕਿ ਖੜੇ ਪਾਣੀ ਵਿਚ ਪੈਦਾ ਹੁੰਦੇ ਹਨ ਅਤੇ ਰਾਤ ਤੇ ਸਵੇਰ ਵੇਲੇ ਕੱਟਦੇ ਹਨ। ਉਨ੍ਹਾਂ ਦੱਸਿਆ ਕਿ ਠੰਢ ਅਤੇ ਕੰਬਣ ਦੇ ਨਾਲ ਬੁਖਾਰ, ਤੇਜ਼ ਬੁਖਾਰ ਅਤੇ ਸਿਰ ਦਰਦ, ਬੁਖਾਰ ਉਤਰ ਜਾਣ ‘ਤੇ ਸਰੀਰਕ ਥਕਾਵਟ ਅਤੇ ਕਮਜ਼ੋਰੀ ਅਤੇ ਬੁਖਾਰ ਦੇ ਨਾਲ ਬਹੁਤ ਜ਼ਿਆਦਾ ਪਸੀਨਾ ਆਉਣਾ ਮਲੇਰੀਆ ਦੇ ਲੱਛਣ ਹਨ। ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਮਲੇਰੀਆ ਦੀ ਜਾਂਚ ਸਾਰੇ ਪੰਜਾਬ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਮੁਫ਼ਤ ਕੀਤੀ ਜਾਂਦੀ ਹੈ ਅਤੇ ਇਲਾਜ ਵੀ ਮੁਫਤ ਹੁੰਦਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਘਰਾਂ ਦੇ ਆਲੇ ਦੁਆਲੇ ਸਾਫ ਪਾਣੀ ਖੜ੍ਹਾ ਨਹੀਂ ਹੋਣ ਦੇਣਾ ਚਾਹੀਦਾ ਅਤੇ ਸਾਫ ਸਫਾਈ ਦਾ ਵੀ ਖਾਸ ਧਿਆਨ ਰੱਖਣਾ ਚਾਹੀਦਾ ਹੈ। ਮੱਛਰ ਤੋਂ ਬਚਣ ਲਈ ਮੱਛਰਦਾਨੀ ਅਤੇ ਮੱਛਰ ਭਜਾਓ ਕਰੀਮਾਂ ਦੀ ਵਰਤੋਂ ਕਰਨੀ ਚਾਹੀਦੀ ਹੈ। ਇਸ ਦੌਰਾਨ ਬੀ.ਈ.ਈ ਬਿਕਰਮਜੀਤ ਸਿੰਘ ਅਤੇ ਮੋਨਿਕਾ, ਐਸ.ਆਈ ਬਲਕਾਰ ਸਿੰਘ ਬੱਲ, ਪ੍ਰਗਟ ਸਿੰਘ, ਅਤੇ ਐਮ.ਪੀ.ਐਚ.ਡਬਲਿਓ ਰੁਪਿੰਦਰਜੀਤ ਸਿੰਘ, ਸੁਖਦੇਵ ਸਿੰਘ, ਪ੍ਰਭਜੋਤ ਸਿੰਘ, ਯਾਦਵਿੰਦਰ ਸਿੰਘ, ਪਰਮਜੀਤ ਸਿੰਘ, ਬਲਕਾਰ ਸਿੰਘ, ਬਲਜਿੰਦਰ ਸਿੰਘ ਆਦਿ ਸਮੂਹ ਸਟਾਫ ਹਾਜਰ ਸਨ।