ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਫਾਜ਼ਿਲਕਾ, 4 ਦਸੰਬਰ
ਵਧੀਕ ਜ਼ਿਲ੍ਹਾ ਮੈਜਿਸਟਰੇਟ ਸ੍ਰੀ ਸੰਦੀਪ ਕੁਮਾਰ ਆਈ.ਏ.ਐਸ. ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਪਾਬੰਦੀਆਂ 31 ਜਨਵਰੀ 2023 ਤੱਕ ਲਾਗੂ ਰਹਿਣਗੀਆਂ ਅਤੇ ਉਲੰਘਣਾ ਕਰਨ ਵਾਲਿਆਂ ਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਪਾਬੰਦੀਆਂ ਅਨੁਸਾਰ ਜ਼ਿਲ੍ਹਾ ਫਾਜ਼ਿਲਕਾ ਦੀਆਂ ਸੀਮਾਵਾਂ ਅੰਦਰ ਆਮ ਲੋਕਾਂ ਦੇ ਮਿਲਟਰੀ ਰੰਗ ਦੀ ਵਰਦੀ ਅਤੇ ਵਹੀਕਲਾਂ ਦੀ ਖਰੀਦ, ਵੇਚ ਅਤੇ ਵਰਤੋਂ ਕਰਨ ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ।
ਇਕ ਹੋਰ ਹੁਕਮ ਰਾਹੀਂ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹਾ ਫਾਜ਼ਿਲਕਾ ਦੀ ਹਦੂਦ ਅੰਦਰ ਜਨਤਕ ਥਾਵਾਂ ਤੇ ਅਵਾਰਾ ਪਸ਼ੂਆਂ ਨੂੰ ਹਰਾ ਚਾਰਾ ਪਾਉਣ ਦੇ ਰੋਕ ਲਗਾਈ ਗਈ ਹੈ।
ਇਕ ਹੋਰ ਹੁਕਮ ਰਾਹੀਂ ਫਾਜ਼ਿਲਕਾ ਵਿੱਚ ਪਾਕਿਸਤਾਨ ਦੇ ਨੇੜੇ ਲੱਗਦੇ ਅੰਤਰਰਾਸ਼ਟਰੀ ਸਰਹੱਦ ਐਨ. ਐਚ. ਲੁਧਿਆਣਾ ਵਾਇਆ ਫਿਰੋਜਪੁਰ ਤੋਂ ਅਬੋਹਰ, 1 ਕਿਲੋਮੀਟਰ ਦੇ ਘੇਰੇ ਅੰਦਰ ਆਉਂਦੀਆਂ ਡਰੇਨਾਂ, ਨਹਿਰਾਂ ਵਿੱਚ ਅਮਨ ਤੇ ਸ਼ਾਂਤੀ ਬਣਾਈ ਰੱਖਣ ਅਤੇ ਬੀ.ਐਸ.ਐਫ. ਤੇ ਮਿਲਟਰੀ ਏਰੀਏ ਵਿੱਚ ਸੁਰੱਖਿਆ ਪੁਖਤਾ ਕਰਨ ਦੇ ਮੰਤਵ ਤਹਿਤ ਆਮ ਲੋਕਾਂ ਲਈ ਸ਼ਾਮ 6 ਵਜੇ ਤੋਂ ਸਵੇਰੇ 8 ਵਜੇ ਤੱਕ ਆਉਣ-ਜਾਣ ’ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।
ਇਹ ਹੁਕਮ ਫੌਜ, ਬੀ.ਐਸ.ਐਫ., ਪੁਲਿਸ, ਠੇਕੇਦਾਰ ’ਤੇ ਉਹ ਮਜ਼ਦੂਰ ਜੋ ਕਿ ਮਿਲਟਰੀ ਏਰੀਆ ਵਿਚ ਮਜ਼ਦੂਰੀ ਦਾ ਕੰਮ ਕਰਦੇ ਹੋਣ ਜਾਂ ਸਮਰੱਥ ਅਧਿਕਾਰੀ ਵੱਲੋਂ ਜਾਰੀ ਪਰਮਿਟ ’ਤੇ ਲਾਗੂ ਨਹੀਂ ਹੋਣਗੇ।


