ਫਾਜਿਲਕਾ ਦੀ ਅਮਾਨਤ ਕੰਬੋਜ ਨੇ ਏਸ਼ੀਆ ਪੱਧਰੀ ਖੇਡਾਂ ਵਿੱਚ ਮਾਰੀਆਂ ਮੱਲਾਂ
ਫਾਜਿਲਕਾ ਜ਼ਿਲ੍ਹੇ ਦਾ ਨਾਮ ਕੀਤਾ ਰੌਸ਼ਨ
ਦੁਬਈ ਵਿਖੇ ਚੱਲ ਰਹੀਆਂ ਏਸ਼ੀਆ ਅੰਡਰ 20 ਖੇਡਾਂ ਵਿੱਚ ਫਾਜ਼ਿਲਕਾ ਦੀ ਧੀ ਨੇ ਮੱਲਾਂ ਮਾਰ ਕੇ ਪੰਜਾਬ ਤੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ। ਇਹਨਾਂ ਮੁਕਾਬਲਿਆਂ ਵਿੱਚ ਫਾਜ਼ਿਲਕਾ ਨਿਵਾਸੀ ਹਾਕਮ ਕੰਬੋਜ ਦੀ ਪੁੱਤਰੀ ਅਮਾਨਤ ਕੰਬੋਜ ਨੇ ਭਾਗ ਲੈ ਕੇ ਡਿਸਕਸ ਸੁੱਟਣ ਦੇ ਮੁਕਾਬਲੇ ਵਿੱਚ ਦੂਜਾ ਸਥਾਨ ਪ੍ਰਾਪਤ ਕਰਕੇ ਚਾਂਦੀ ਦਾ ਤਗਮਾ ਜਿੱਤਿਆ। ਅਮਾਨਤ ਕੰਬੋਜ ਦੀ ਇਸ ਪ੍ਰਾਪਤੀ ਤੇ ਖੁਸ਼ੀ ਪ੍ਰਗਟ ਕਰਦੇ ਹੋਏ ਫਾਜ਼ਿਲਕਾ ਜ਼ਿਲ੍ਹੇ ਦੇ ਲੋਕਾਂ ਨੇ ਅਮਾਨਤ ਤੇ ਉਸਦੇ ਮਾਪਿਆਂ ਨੂੰ ਵਧਾਈ ਦਿੱਤੀ ਤੇ ਉਸਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ। ਏਸ਼ੀਆ ਪੱਧਰ ਦੇ ਮੁਕਾਬਲੇ ਵਿੱਚ ਅਮਾਨਤ ਕੰਬੋਜ ਨੇ ਇਹ ਪ੍ਰਾਪਤੀ ਕਰਕੇ ਫਾਜਿਲਕਾ ਦਾ ਨਾਮ ਦੇਸ਼ ਭਰ ਵਿੱਚ ਚਮਕਾਇਆ। ਫਾਜਿਲਕਾ ਦੇ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਨੇ ਅਮਾਨਤ ਕੰਬੋਜ ਦੀ ਪ੍ਰਾਪਤੀ ਤੇ ਖੁਸ਼ੀ ਪ੍ਰਗਟ ਕੀਤੀ ਤੇ ਉਸ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ ਉਨਾਂ ਅਮਾਨਤ ਦੇ ਮਾਪਿਆਂ ਨੂੰ ਵਧਾਈ ਦਿੱਤੀ।
CATEGORIES ਖੇਡਾਂ