ਕਨੇਡਾ ਵਿੱਚ ਇੱਕ ਹੋਰ ਪੰਜਾਬੀ ਨੌਜਵਾਨ ਦੀ ਮੌ,ਤ
ਕਨੇਡਾ ਤੋਂ ਇੱਕ ਹੋਰ ਬੁਰੀ ਖਬਰ ਸਾਹਮਣੇ ਆਈ ਹੈ ਜਿੱਥੇ ਇੱਕ ਭਿਆਨਕ ਹਾਦਸੇ ਦੌਰਾਨ ਫਿਰੋਜ਼ਪੁਰ ਜ਼ਿਲ੍ਹੇ ਦੇ ਇੱਕ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ। ਜਾਣਕਾਰੀ ਅਨੁਸਾਰ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਰਾਮਪੁਰਾ ਨੇੜੇ ਅਕੂ ਮਸਤੇ ਕੇ ਦੇ ਨੌਜਵਾਨ ਧਰਮਿੰਦਰ ਸਿੰਘ ਦੀ ਕਨੇਡਾ ਦੇ ਸਰੀ ਇਲਾਕੇ ਵਿੱਚ ਇੱਕ ਭਿਆਨਕ ਹਾਦਸੇ ਦੌਰਾਨ ਮੌਤ ਹੋ ਗਈ। ਉਹ ਕਨੇਡਾ ਵਿੱਚ ਆਪਣੇ ਪਰਿਵਾਰ ਦੇ ਸੁਪਨੇ ਪੂਰੇ ਕਰਨ ਲਈ ਗਿਆ ਹੋਇਆ ਸੀ ਪਰ ਹੋਣੀ ਨੂੰ ਕੁਝ ਹੋਰ ਹੀ ਮਨਜ਼ੂਰ ਸੀ।

CATEGORIES ਅੰਤਰਰਾਸ਼ਟਰੀ


