ਅਕਾਲੀ ਦਲ ਦੇ ਉਮੀਦਵਾਰ ਦਾ ਭਰਾ ਹੋਇਆ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ

ਮੋਗਾ, 26 ਅਪ੍ਰੈਲ। ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਫਰੀਦਕੋਟ ਲੋਕ ਸਭਾ ਹਲਕੇ ਤੋਂ ਉਹਨਾਂ ਦੇ ਉਮੀਦਵਾਰ ਰਾਜਵਿੰਦਰ ਸਿੰਘ ਦਾ ਭਰਾ ਲਖਵਿੰਦਰ ਸਿੰਘ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਿਆ। ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਦੇ ਹਲਕੇ ਧਰਮਕੋਟ ਵਿੱਚ ਹੋਏ ਪ੍ਰੋਗਰਾਮ ਦੌਰਾਨ ਆਮ ਆਦਮੀ ਪਾਰਟੀ ਦੇ ਉਮੀਦਵਾਰ ਕਰਮਜੀਤ ਅਨਮੋਲ ਦੀ ਮੌਜੂਦਗੀ ਵਿੱਚ ਅਕਾਲੀ ਉਮੀਦਵਾਰ ਦੇ ਭਰਾ ਲਖਵਿੰਦਰ ਸਿੰਘ ਲੱਕੀ ਨੇ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ। ਇਸ ਮੌਕੇ ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਕਰਮਜੀਤ ਅਨਮੋਲ ਨੇ ਪਾਰਟੀ ਵਿੱਚ ਸ਼ਾਮਿਲ ਹੋਣ ਵਾਲਿਆਂ ਦਾ ਨਿੱਘਾ ਸਵਾਗਤ ਕੀਤਾ ਤੇ ਭਰੋਸਾ ਦਿੱਤਾ ਕਿ ਉਹਨਾਂ ਨੂੰ ਪਾਰਟੀ ਵਿੱਚ ਪੂਰਾ ਮਾਣ ਸਨਮਾਨ ਮਿਲੇਗਾ।

CREATOR: gd-jpeg v1.0 (using IJG JPEG v62), default quality?
CATEGORIES
Share This

COMMENTS

Wordpress (0)
Disqus (0 )
Translate