ਆਮ ਆਦਮੀ ਪਾਰਟੀ ਪੰਜਾਬ ਦੇ ਮੁੱਦਿਆਂ ਤੇ ਲੜ ਰਹੀ ਹੈ ਚੋਣਾਂ ਤੇ ਅਕਾਲੀ ਦਲ ਝੂਠ ਸਹਾਰੇ-ਨੀਲ ਗਰਗ
ਅਕਾਲੀ ਦਲ ਨੇ ਪੰਜਾਬ ਸਿਰ ਚਾੜਿਆ ਕਰੋੜਾਂ ਰੁਪਏ ਦਾ ਕਰਜ਼ਾ
ਚੰਡੀਗੜ੍ਹ। ਸ਼੍ਰੋਮਣੀ ਅਕਾਲੀ ਦਲ ਵੱਲੋਂ ਆਮ ਆਦਮੀ ਪਾਰਟੀ ਤੇ ਲਾਏ ਗਏ ਦੋਸ਼ਾਂ ਤੇ ਜਵਾਬ ਦਿੰਦਿਆਂ ਆਮ ਆਦਮੀ ਪਾਰਟੀ ਨੇ ਕਿਹਾ ਕਿ ਅਕਾਲੀ ਦਲ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਕਰਨ ਲਈ ਝੂਠ ਬੋਲ ਰਿਹਾ ਹੈ। ਜਦੋਂ ਕਿ ਹਕੀਕਤ ਇਹ ਹੈ ਕਿ ਆਮ ਆਦਮੀ ਪਾਰਟੀ ਸਿਰਫ ਮੁੱਦਿਆਂ ਦੀ ਰਾਜਨੀਤੀ ਕਰਦੀ ਹੈ ਤੇ ਆਪਣੇ ਦੋ ਸਾਲਾਂ ਦੇ ਕੰਮ ਦੇ ਆਧਾਰ ਤੇ ਚੋਣਾਂ ਲੜ ਰਹੀ ਹੈ। ਆਮ ਆਦਮੀ ਪਾਰਟੀ ਦੇ ਬੁਲਾਰੇ ਸ਼੍ਰੀ ਨੀਲ ਗਰਗ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਸਿੱਖਿਆ ਸਿਹਤ ਬਿਜਲੀ ਪਾਣੀ ਖੇਤੀ ਤੇ ਰੁਜ਼ਗਾਰ ਦੇ ਮੁੱਦਿਆਂ ਤੇ ਚੋਣਾਂ ਲੜ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਦੱਸੇ ਕਿ ਕੀ ਇਹ ਮੁੱਦੇ ਪੰਜਾਬ ਦੇ ਨਹੀਂ ਹਨ।
ਮੀਲ ਗਰਗ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਕਿਸਾਨਾਂ ਨਾਲ ਧੋਖਾ ਕੀਤਾ। ਜਦੋਂ ਕਿ ਆਮ ਆਦਮੀ ਪਾਰਟੀ ਨੇ ਕਿਸਾਨਾਂ ਦੀ ਸੁਵਿਧਾ ਲਈ ਪੰਜਾਬ ਦੇ ਕੋਨੇ ਕੋਨੇ ਤੱਕ ਨਹਿਰੀ ਪਾਣੀ ਪਹੁੰਚਾ ਦਿੱਤਾ। ਲੋਕਾਂ ਨੂੰ ਹਰ ਮਹੀਨੇ 300 ਯੂਨਿਟ ਮੁਫਤ ਬਿਜਲੀ ਮਿਲ ਰਹੀ ਹੈ। ਕਿਸਾਨਾਂ ਨੂੰ ਵੀ ਬਿਜਲੀ ਦੀ ਕਮੀ ਨਹੀਂ ਆਉਣ ਦਿੱਤੀ ਜਾ ਰਹੀ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਚ ਮਾਫੀਆ ਰਾਜ ਵਧਾਇਆ ਸੀ ਤੇ ਪੰਜਾਬ ਦੇ ਖਜ਼ਾਨੇ ਨੂੰ ਲੁੱਟ ਕੇ ਆਪਣਾ ਖਜ਼ਾਨਾ ਭਰਿਆ ਸੀ। ਉਹਨਾਂ ਨੇ ਪੰਜਾਬ ਨੂੰ ਇਨਾ ਕਰਜਦਾਰ ਕਰ ਦਿੱਤਾ ਕਿ ਅੱਜ ਪੰਜਾਬ ਸਰਕਾਰ ਨੂੰ ਹਜ਼ਾਰਾਂ ਕਰੋੜ ਰੁਪਏ ਸਿਰਫ ਵਿਆਜ ਵਜੋਂ ਦੇਣੇ ਪੈ ਰਹੇ ਹਨ। ਨੀਰ ਗਰਗ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸਿਰਫ ਲੋਕਾਂ ਨੂੰ ਗੁਮਰਾਹ ਕਰਨ ਦੀ ਰਾਜਨੀਤੀ ਕਰ ਰਹੀ। ਉਹਨਾਂ ਨੇ ਕਦੇ ਵੀ ਪੰਜਾਬ ਦੇ ਮੁੱਦਿਆਂ ਤੇ ਗੱਲ ਨਹੀਂ ਕੀਤੀ। ਕੇਂਦਰ ਸਰਕਾਰ ਵੱਲੋਂ ਲਗਾਤਾਰ ਪੰਜਾਬ ਨਾਲ ਧੱਕੇਸ਼ਾਹੀ ਕੀਤੀ ਜਾ ਰਹੀ ਹੈ ਤੇ ਪੰਜਾਬ ਦੇ ਕਰੋੜਾਂ ਰੁਪਏ ਦੇ ਬਜਟ ਰੋਕੇ ਹੋਏ ਹਨ ਪਰ ਇਹਨਾਂ ਮਸਲਿਆਂ ਤੇ ਸ਼੍ਰੋਮਣੀ ਅਕਾਲੀ ਦਲ ਚੁੱਪ ਹੈ ਇਸ ਦਾ ਜਵਾਬ ਵੀ ਇਹ ਦੇਣ।



