ਡਿਪਟੀ ਕਮਿਸ਼ਨਰ ਨੇ ਅਬੋਹਰ ਮੰਡੀ ਵਿਚ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ
ਜ਼ੇਕਰ ਕੋਈ ਕਰੇਗਾ ਕਮਿਸ਼ਨ ਦੀ ਮੰਗ ਉਸ ਖਿਲਾਫ ਹੋਵੇਗੀ ਕਾਰਵਾਈ- ਡਿਪਟੀ ਕਮਿਸ਼ਨਰ
ਅਧਿਕਾਰੀਆਂ, ਟਰਾਂਸਪੋਰਟਰਾਂ ਅਤੇ ਆੜਤੀਆਂ ਨੂੰ ਲਿਫਟਿੰਗ ਵਿਚ ਹੋਰ ਤੇਜ਼ੀ ਲਿਆਉਣ ਦੇ ਆਦੇਸ਼
ਅਬੋਹਰ 27 ਅਪ੍ਰੈਲ
ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਵੱਲੋਂ ਅਬੋਹਰ ਦੀ ਅਨਾਜ ਮੰਡੀ ਦਾ ਦੌਰਾ ਕੀਤਾ ਗਿਆ ਤੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ | ਇਸ ਮੌਕੇ ਉਹਨਾਂ ਅਧਿਕਾਰੀਆਂ ਨੂੰ ਉਦੇਸ਼ ਦਿਤੇ ਗਏ ਕਿ ਕਣਕ ਦੀ ਸਮੁੱਚੀ ਖਰੀਦ ਪ੍ਰਕ੍ਰਿਆ ਦੌਰਾਨ ਕਿਸਾਨਾਂ ਨੂੰ ਮੁਸ਼ਕਿਲ ਨਾ ਆਉਣ ਦਿੱਤੀ ਜਾਵੇ |
ਅਨਾਜ ਮੰਡੀ ਦੇ ਦੌਰੇ ਦੌਰਾਨ ਮੀਡੀਆ ਕਰਮੀ ਵੱਲੋਂ ਪੁੱਛੇ ਗਏ ਸਵਾਲ ਦੇ ਜਵਾਬ ਤੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ੇਕਰ ਕੋਈ ਵੀ ਧਿਰ ਕਮਿਸ਼ਨ ਦੀ ਮੰਗ ਕਰਦਾ ਹੈ ਤਾਂ ਉਸ ਦੀ ਸੂਚਨਾ ਉਨ੍ਹਾਂ ਦੇ ਡੀ ਐਫ ਐਸ ਸੀ ਜਾਂ ਮਾਰਕੀਟ ਕਮੇਟੀ ਨੂੰ ਲਿਖਤੀ ਤੌਰ ਤੇ ਦਿੱਤੀ ਜਾਵੇ ਤਾਂ ਜੋ ਉਸ ਖਿਲਾਫ ਕਾਰਵਾਈ ਅਮਲ ਵਿਚ ਲਿਆਂਦੀ ਜਾ ਸਕੇ |
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਧਿਕਾਰੀਆਂ ਵੱਲੋ ਅਲਾਟ ਕੀਤੇ ਗੇਟ ਪਾਸ ਅਨੁਸਾਰ ਹੀ ਆਪਣੇ ਨੰਬਰ ਅਨੁਸਾਰ ਹੀ ਸੰਬਧਤ ਆੜ੍ਹਤੀਆ ਵੱਲੋ ਕਣਕ ਦੀ ਲਿਫਟਿੰਗ ਕਰਵਾਈ ਜਾਵੇ, ਕਿਸੇ ਨੂੰ ਵੀ ਇਸ ਪ੍ਰਕਿਰਿਆ ਨੂੰ ਖਰਾਬ ਕਰਨ ਦੀ ਇਜਾਜਤ ਨਹੀਂ ਹੋਵੇਗੀ | ਉਨ੍ਹਾਂ ਟਰਾਂਸਪੋਰਟਰਾਂ ਨੂੰ ਹਦਾਇਤ ਕੀਤੀ ਕਿ ਉਹ ਏਜੇਂਸੀਆਂ ਮੁਤਾਬਕ ਵੱਧ ਤੋਂ ਵੱਧ ਟਰੱਕ ਮੁਹਈਆ ਕਰਵਾਉਣ ਅਤੇ ਲੇਬਰ ਦੀ ਘਾਟ ਨਾ ਆਉਣ ਦਿੱਤੀ ਜਾਵੇ | ਉਨ੍ਹਾਂ ਕਿਹਾ ਕਿ ਉਲੰਘਣਾ ਕਰਨ ਵਾਲਿਆਂ ਖਿਲਾਫ ਨਿਯਮਾਂ ਮੁਤਾਬਕ ਜੁਰਮਾਨਾ ਅਤੇ ਹੋਰ ਸਖ਼ਤ ਕਰਵਾਈਆਂ ਸੰਬੰਧਤਾ ਖਿਲਾਫ ਕੀਤੀਆਂ ਜਾਣਗੀਆਂ |
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨਾਲ ਗੱਲਬਾਤ ਵੀ ਕੀਤੀ ਜਿਸ ਤੇ ਕਿਸਾਨ ਨੇ ਦੱਸਿਆ ਕਿ ਉਹ ਅਜ ਸਵੇਰੇ ਹੀ ਕਣਕ ਮੰਡੀ ਵਿਚ ਲੇ ਕੇ ਆਇਆ ਸੀ ਜਿਸ ਦੀ ਦੁਪਹਿਰ ਤੱਕ ਖਰੀਦ ਵੀ ਹੋ ਗਈ, ਉਸ ਵੱਲੋ ਮੰਡੀ ਵਿਖ਼ੇ ਕੀਤੇ ਖਰੀਦ ਪ੍ਰਬੰਧਾਂ ਤੋਂ ਸੰਤੁਸ਼ਟੀ ਪ੍ਰਗਟਾਈ ਗਈ|
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਮਰਿੰਦਰ ਸਿੰਘ ਮੱਲੀ, ਡੀ ਐਫ ਐਸ ਸੀ ਹਿਮਾਂਸ਼ੂ ਕੁੱਕੜ ਤੋਂ ਇਲਾਵਾ ਹੋਰ ਅਧਿਕਾਰੀ ਹਾਜਰ ਸਨ |