ਰਾਜਾ ਗਿੱਲ ਬਣੇ ਸ਼੍ਰੋਮਣੀ ਅਕਾਲੀ ਦਲ ਦੇ ਸਲਾਹਕਾਰ

ਅਬੋਹਰ 28 ਅਪ੍ਰੈਲ (ਐਸ.ਐਸ ਢਿੱਲੋ) ਸ਼੍ਰੋਮਣੀ ਅਕਾਲੀ ਦਲ ਵੱਲੋਂ ਟਕਸਾਲੀ ਅਕਾਲੀ ਆਗੂਆਂ ਨੂੰ ਲਗਾਤਾਰ ਜਿੰਮੇਵਾਰੀਆਂ ਸੌਂਪੀਆਂ ਜਾ ਰਹੀਆਂ ਹਨ। ਪਿੰਡ ਗੱਦਾ ਡੋਬ ਨਿਵਾਸੀ ਤੇ ਟਕਸਾਲੀ ਆਗੂ ਰਾਜਾ ਗਿੱਲ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਸਲਾਹਕਾਰ ਨਿਯੁਕਤ ਕੀਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਡਾਕਟਰ ਦਲਜੀਤ ਸਿੰਘ ਚੀਮਾ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਿਰਦੇਸ਼ਾਂ ਤੇ ਰਾਜਾ ਗਿੱਲ ਨੂੰ ਇਹ ਜਿੰਮੇਵਾਰੀ ਸੌਂਪੀ ਗਈ ਹੈ। ਪਾਰਟੀ ਦਾ ਸਲਾਹਕਾਰ ਨਿਯੁਕਤ ਹੋਣ ਤੇ ਰਾਜਾ ਗਿੱਲ ਨੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਸਮੇਤ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ। ਉਹਨਾਂ ਕਿਹਾ ਕਿ ਜੋ ਜਿੰਮੇਵਾਰੀ ਮੈਨੂੰ ਸੌਂਪੀ ਗਈ ਹੈ ਉਹ ਪੂਰੀ ਮਿਹਨਤ ਤੇ ਇਮਾਨਦਾਰੀ ਨਾਲ ਨਿਭਾਵਾਂਗਾ ਤੇ ਪਾਰਟੀ ਦੀ ਚੜ੍ਹਦੀ ਕਲਾ ਲਈ ਦਿਨ ਰਾਤ ਪਹਿਲਾਂ ਵਾਂਗ ਹੀ ਕੰਮ ਕਰਦੇ ਰਹਾਂਗੇ। ਰਾਜਾ ਗਿੱਲ ਨੇ ਕਿਹਾ ਕਿ ਲੋਕ ਮੁੜ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਲਿਆਉਣ ਲਈ ਲਗਾਤਾਰ ਉਤਸ਼ਾਹਿਤ ਹਨ। ਉਧਰ ਰਾਜਾ ਗਿੱਲ ਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੱਡੀ ਜਿੰਮੇਵਾਰੀ ਸੌਂਪਣ ਤੇ ਵੱਖ ਵੱਖ ਆਗੂਆਂ ਨੇ ਵਧਾਈਆਂ ਵੀ ਦਿੱਤੀਆਂ ਹਨ।

CATEGORIES
Share This

COMMENTS

Wordpress (0)
Disqus (0 )
Translate