ਹਰਚਰਨ ਸਿੰਘ ਚਰਨਾ ਬਣੇ ਸ਼੍ਰੋਮਣੀ ਅਕਾਲੀ ਦਲ ਦੀ ਜਨਰਲ ਕੌਂਸਲ ਦੇ ਮੈਂਬਰ
ਸ਼੍ਰੋਮਣੀ ਅਕਾਲੀ ਦਲ ਵੱਲੋਂ ਟਕਸਾਲੀ ਅਕਾਲੀ ਆਗੂਆਂ ਨੂੰ ਵੱਡੀਆਂ ਜਿੰਮੇਵਾਰੀਆਂ ਸੌਂਪੀਆਂ ਜਾ ਰਹੀਆਂ ਹਨ। ਹਲਕਾ ਬੱਲੂਆਣਾ ਦੇ ਪਿੰਡ ਬਹਾਵਲ ਵਾਸੀ ਨਿਵਾਸੀ ਤੇ ਟਕਸਾਲੀ ਆਗੂ ਹਰਚਰਨ ਸਿੰਘ ਚਰਨਾਂ ਸਾਬਕਾ ਸਰਪੰਚ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਜਨਰਲ ਕੌਂਸਲ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਡਾਕਟਰ ਦਲਜੀਤ ਸਿੰਘ ਚੀਮਾ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਿਰਦੇਸ਼ਾਂ ਤੇ ਹਰਚਰਨ ਸਿੰਘ ਚਰਨੇ ਨੂੰ ਇਹ ਜਿੰਮੇਵਾਰੀ ਸੌਂਪੀ ਗਈ ਹੈ। ਪਾਰਟੀ ਦੀ ਜਨਰਲ ਕੌਂਸਲ ਦਾ ਮੈਂਬਰ ਨਿਯੁਕਤ ਹੋਣ ਤੇ ਹਰਚਰਨ ਸਿੰਘ ਚਰਨਾ ਨੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਤੇ ਸਾਬਕਾ ਵਿਧਾਇਕ ਸ. ਗੁਰਤੇਜ ਸਿੰਘ ਘੁੜਿਆਣਾ ਸਮੇਤ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ। ਉਹਨਾਂ ਕਿਹਾ ਕਿ ਜੋ ਜਿੰਮੇਵਾਰੀ ਪਾਰਟੀ ਵਲੋਂ ਮੈਨੂੰ ਸੌਂਪੀ ਗਈ ਹੈ ਉਹ ਪੂਰੀ ਮਿਹਨਤ ਤੇ ਇਮਾਨਦਾਰੀ ਨਾਲ ਨਿਭਾਵਾਂਗਾ ਤੇ ਪਾਰਟੀ ਦੀ ਚੜ੍ਹਦੀ ਕਲਾ ਲਈ ਪਹਿਲਾਂ ਵਾਂਗ ਹੀ ਕੰਮ ਕਰਦੇ ਰਹਾਂਗੇ। ਹਰਚਰਨ ਸਿੰਘ ਚਰਨੇ ਨੇ ਕਿਹਾ ਕਿ ਲੋਕ ਮੁੜ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਲਿਆਉਣ ਲਈ ਲਗਾਤਾਰ ਉਤਸ਼ਾਹਿਤ ਹਨ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਆਪਣੀ ਪਾਰਟੀ ਹੈ। ਉਧਰ ਹਰਚਰਨ ਸਿੰਘ ਚਰਨੇ ਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੱਡੀ ਜਿੰਮੇਵਾਰੀ ਸੌਂਪਣ ਤੇ ਵੱਖ ਵੱਖ ਆਗੂਆਂ ਨੇ ਵਧਾਈਆਂ ਵੀ ਦਿੱਤੀਆਂ ਹਨ।



