ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ, ਕਿਹਾ ਅਸੀਂ ਤੈਅ ਕਰਾਂਗੇ ਦੇਸ਼ ਵਿੱਚ ਕਿਸ ਤਰ੍ਹਾਂ ਦੀ ਬਣੇਗੀ ਸਰਕਾਰ

ਆਪ ਬਿਨਾਂ ਨਹੀਂ ਬਣੇਗੀ ਅਗਲੀ ਸਰਕਾਰ
ਚੰਡੀਗੜ੍ਹ 28 ਅਪ੍ਰੈਲ 2024 ਲੋਕ ਸਭਾ ਚੋਣਾਂ ਦੇ ਪ੍ਰਚਾਰ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਡਾ ਬਿਆਨ ਦਿੱਤਾ ਗਿਆ ਹੈ। ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਮੀਤ ਹੇਅਰ ਦੇ ਹੱਕ ਵਿੱਚ ਸੰਗਰੂਰ ਲੋਕ ਸਭਾ ਹਲਕੇ ਦੇ ਬਰਨਾਲਾ ਵਿਖੇ ਜਨ ਸਭਾ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ 2024 ਵਿੱਚ ਜਿਹੜੀ ਵੀ ਸਰਕਾਰ ਬਣੇਗੀ ਉਹ ਆਮ ਆਦਮੀ ਪਾਰਟੀ ਦੇ ਸਮਰਥਨ ਤੋਂ ਬਿਨਾਂ ਨਹੀਂ ਬਣ ਸਕਦੀ। ਉਹਨਾਂ ਕਿਹਾ ਕਿ ਅਸੀਂ ਤੈਅ ਕਰਾਂਗੇ ਦੇਸ਼ ਵਿੱਚ ਕਿਸ ਤਰ੍ਹਾਂ ਦੀ ਸਰਕਾਰ ਬਣੇਗੀ। ਮਾਨ ਨੇ ਕਿਹਾ ਕਿ ਪਿਛਲੇ ਦੋ ਗੇੜਾਂ ਦੀਆਂ ਚੋਣਾਂ ਦੌਰਾਨ ਦੇਸ਼ ਚ ਕਰੀਬ 120 ਸੀਟਾਂ ਤੇ ਵੋਟਾਂ ਪਈਆਂ ਹਨ। ਰਿਪੋਰਟ ਅਨੁਸਾਰ ਇੰਡੀਆ ਗਠਜੋੜ ਨੂੰ ਕਰੀਬ 120 ਤੋਂ 125 ਸੀਟਾਂ ਮਿਲ ਰਹੀਆਂ ਹਨ। ਇਸ ਵਾਰ ਇੰਡੀਆ ਗਠਜੋੜ ਦੀ ਸਰਕਾਰ ਬਣਨੀ ਤੈ ਹੈ ਤੇ ਆਮ ਆਦਮੀ ਪਾਰਟੀ ਇਸ ਸਰਕਾਰ ਵਿੱਚ ਮੁੱਖ ਭਾਈਵਾਲ ਹੋਵੇਗੀ। ਉਹਨਾਂ ਕਿਹਾ ਕਿ ਅਸੀਂ ਤੈਅ ਕਰਾਂਗੇ ਕਿ ਦੇਸ਼ ਦੀ ਸਰਕਾਰ ਕਿਹੋ ਜਿਹੀ ਹੋਵੇਗੀ। ਇੰਡੀਆ ਗਠਜੋੜ ਦੀ ਸਰਕਾਰ ਬਣਨ ਤੋਂ ਬਾਅਦ ਪੰਜਾਬ ਨੂੰ ਦੇਸ਼ ਦਾ ਨੰਬਰ ਇੱਕ ਸੂਬਾ ਬਣਾਵਾਂਗੇ। ਆਪਣੇ ਸੰਬੋਧਨ ਦੌਰਾਨ ਭਗਵੰਤ ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਆਮ ਆਦਮੀ ਪਾਰਟੀ ਦੀ ਰਾਜਧਾਨੀ ਸੰਗਰੂਰ ਹੈ ਇਸ ਲਈ ਮੀਤ ਹੇਰ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਜਿਤਾਓ।

CATEGORIES
TAGS
Share This

COMMENTS

Wordpress (0)
Disqus (0 )
Translate