ਹਰਚਰਨ ਸਿੰਘ ਪੱਪੂ ਬਣੇ ਸ਼੍ਰੋਮਣੀ ਅਕਾਲੀ ਦਲ ਦੀ ਜਨਰਲ ਕੌਂਸਲ ਦੇ ਮੈਂਬਰ

ਅਬੋਹਰ। ਸ਼੍ਰੋਮਣੀ ਅਕਾਲੀ ਦਲ ਵੱਲੋਂ ਟਕਸਾਲੀ ਅਕਾਲੀ ਆਗੂਆਂ ਨੂੰ ਵੱਡੀਆਂ ਜਿੰਮੇਵਾਰੀਆਂ ਸੌਂਪੀਆਂ ਜਾ ਰਹੀਆਂ ਹਨ। ਇਸ ਤਹਿਤ ਅਬੋਹਰ ਨਿਵਾਸੀ ਟਕਸਾਲੀ ਆਗੂ ਹਰਚਰਨ ਸਿੰਘ ਪੱਪੂ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਜਨਰਲ ਕੌਂਸਲ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਡਾਕਟਰ ਦਲਜੀਤ ਸਿੰਘ ਚੀਮਾ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਿਰਦੇਸ਼ਾਂ ਤੇ ਹਰਚਰਨ ਸਿੰਘ ਪੱਪੂ ਨੂੰ ਇਹ ਜਿੰਮੇਵਾਰੀ ਸੌਂਪੀ ਗਈ ਹੈ। ਪਾਰਟੀ ਦੀ ਜਨਰਲ ਕੌਂਸਲ ਦਾ ਮੈਂਬਰ ਨਿਯੁਕਤ ਹੋਣ ਤੇ ਹਰਚਰਨ ਸਿੰਘ ਪੱਪੂ ਨੇ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਸਮੇਤ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ। ਉਹਨਾਂ ਕਿਹਾ ਕਿ ਜੋ ਜਿੰਮੇਵਾਰੀ ਪਾਰਟੀ ਵਲੋਂ ਉਨ੍ਹਾਂ ਨੂੰ ਸੌਂਪੀ ਗਈ ਹੈ ਉਹ ਪੂਰੀ ਮਿਹਨਤ ਤੇ ਇਮਾਨਦਾਰੀ ਨਾਲ ਨਿਭਾਉਣਗੇ ਤੇ ਪਾਰਟੀ ਦੀ ਚੜ੍ਹਦੀ ਕਲਾ ਲਈ ਪਹਿਲਾਂ ਵਾਂਗ ਹੀ ਕੰਮ ਕਰਦੇ ਰਹਿਣਗੇ। ਹਰਚਰਨ ਸਿੰਘ ਪੱਪੂ ਨੇ ਕਿਹਾ ਕਿ ਲੋਕ ਮੁੜ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਲਿਆਉਣ ਲਈ ਲਗਾਤਾਰ ਉਤਸ਼ਾਹਿਤ ਹਨ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਆਪਣੀ ਪਾਰਟੀ ਹੈ। ਉਧਰ ਹਰਚਰਨ ਸਿੰਘ ਪੱਪੂ ਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੱਡੀ ਜਿੰਮੇਵਾਰੀ ਸੌਂਪਣ ਤੇ ਵੱਖ ਵੱਖ ਆਗੂਆਂ ਨੇ ਉਨ੍ਹਾਂ ਨੂੰ ਵਧਾਈਆਂ ਵੀ ਦਿੱਤੀਆਂ ਗਈਆਂ ਹਨ।

CATEGORIES
Share This

COMMENTS

Wordpress (0)
Disqus (1 )
Translate