ਕਾਂਗਰਸ ਆਗੂ ਦਲਬੀਰ ਗੋਲਡੀ ਨੇ ਛੱਡੀ ਪਾਰਟੀ
ਸੰਗਰੂਰ 30 ਅਪ੍ਰੈਲ। ਲੋਕ ਸਭਾ ਚੋਣਾਂ ਦੌਰਾਨ ਕਾਂਗਰਸ ਨੂੰ ਵੱਡਾ ਝਟਕਾ ਲੱਗਿਆ ਹੈ। ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕ ਦਲਬੀਰ ਸਿੰਘ ਗੋਲਡੀ ਨੇ ਅੱਜ ਕਾਂਗਰਸ ਤੋਂ ਅਸਤੀਫਾ ਦੇ ਦਿੱਤਾ। ਪਾਰਟੀ ਪ੍ਰਧਾਨ ਨੂੰ ਭੇਜੇ ਅਸਤੀਫੇ ਨਾਲ ਸੋਸ਼ਲ ਮੀਡੀਆ ਉੱਪਰ ਪੋਸਟ ਪਾਉਂਦਿਆਂ ਦਲਬੀਰ ਸਿੰਘ ਗੋਲਡੀ ਨੇ ਲਿਖਿਆ ਹੈ।
” ਸਤਿ ਸ਼੍ਰੀ ਅਕਾਲ ਸਾਥੀਓ, ਭਰੇ ਮਨ ਨਾਲ ਮੈਂ ਅੱਜ ਜੋ ਫੈਸਲਾ ਲੈ ਰਿਹਾ ਹਾਂ ਇਹ ਮੇਰਾ ਪਰਿਵਾਰ ਮੇਰੇ ਸਕੇ ਸੰਬੰਧੀ ਅਤੇ ਜੋ ਵੀ ਮੈਨੂੰ ਨਿਜੀ ਤੌਰ ਤੇ ਮੇਰੇ ਸਾਥੀ ਜਾਣਦੇ ਹਨ ਓਹਨਾਂ ਨੂੰ ਇਹ ਚੰਗੀ ਤਰ੍ਹਾਂ ਪਤਾ ਹੈ ਕਿ ਮੇਰੇ ਲਈ ਇਹ ਫੈਸਲਾ ਲੈਣਾ ਕਿੰਨਾਂ ਮੁਸ਼ਕਿਲ ਸੀ। ਇਸ ਬਾਰੇ ਮੇਰਾ ਅਤੇ ਮੇਰੇ ਸਾਥੀਆਂ ਦਾ ਅੰਦਰ ਹੀ ਜਾਣਦਾ ਹੈ। ਤੁਹਾਡਾ ਆਪਣਾ,
ਦਲਵੀਰ ਸਿੰਘ ਗੋਲਡੀ ਖੰਗੂੜਾ”

ਦਲਬੀਰ ਸਿੰਘ ਗੋਲਡੀ ਸੰਗਰੂਰ ਤੋਂ ਲੋਕ ਸਭਾ ਦੀ ਟਿਕਟ ਨਾ ਮਿਲਣ ਤੋਂ ਨਾਰਾਜ਼ ਸਨ। ਬੇਸ਼ੱਕ ਸ਼ੁਰੂਆਤ ਦੇ ਵਿੱਚ ਕਾਂਗਰਸ ਦੇ ਵੱਡੇ ਲੀਡਰਾਂ ਵੱਲੋਂ ਉਹਨਾਂ ਨੂੰ ਮਨਾਉਣ ਦੇ ਯਤਨ ਹੋਏ ਪਰ ਉਹ ਨਹੀਂ ਮੰਨੇ ਤੇ ਉਹਨਾਂ ਨੇ ਅੱਜ ਕਾਂਗਰਸ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਉਹ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਸਕਦੇ ਹਨ।
