ਕਾਂਗਰਸ ਤੇ ਆਪ ਨੂੰ ਲੈ ਕੇ ਹਰਸਿਮਰਤ ਕੌਰ ਬਾਦਲ ਦਾ ਵੱਡਾ ਸ਼ਬਦੀ ਹਮਲਾ

ਬਠਿੰਡਾ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਾਂਗਰਸ ਤੇ ਆਮ ਆਦਮੀ ਪਾਰਟੀ ਨੂੰ ਲੈ ਕੇ ਵੱਡੇ ਸ਼ਬਦੀ ਹਮਲੇ ਕੀਤੇ ਹਨ। ਉਹਨਾਂ ਆਪਣੇ ਚੋਣ ਪ੍ਰਚਾਰ ਦੌਰਾਨ ਸੰਬੋਧਨ ਕਰਦਿਆਂ ਉਹਨਾਂ ਆਪਣੇ ਚੋਣ ਪ੍ਰਚਾਰ ਦੌਰਾਨ ਸੰਬੋਧਨ ਕਰਦਿਆਂ ਖੇਤੀਬਾੜੀ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਬਠਿੰਡਾ ਤੋਂ ਉਮੀਦਵਾਰ ਗੁਰਮੀਤ ਸਿੰਘ ਖੋਡੀਆਂ ਬਾਰੇ ਕਿਹਾ ਕਿ ਉਹਨਾਂ ਨੇ ਆਪਣੇ ਮੰਤਰੀ ਹੁੰਦਿਆਂ ਹਲਕੇ ਦੇ ਲੋਕਾਂ ਲਈ ਕੀ ਕੀਤਾ ਹੈ। ਜਦੋਂ ਕਿ ਬਠਿੰਡਾ ਜਿਲ੍ਹੇ ਦੇ ਵਿੱਚ ਕਈ ਪਿੰਡਾਂ ਚ ਵੱਡਾ ਨੁਕਸਾਨ ਕਿਸਾਨਾਂ ਤੇ ਲੋਕਾਂ ਦੇ ਪਸ਼ੂਆਂ ਦਾ ਹੋਇਆ ਹੈ। ਇਹਨਾਂ ਨੇ ਨਾ ਤਾਂ ਪਹਿਲਾਂ ਕਾਂਗਰਸ ਵਿੱਚ ਹੁੰਦਿਆਂ ਹਲਕੇ ਦਾ ਕੁਝ ਸਵਾਰਿਆ ਤੇ ਨਾ ਹੀ ਹੁਣ ਮੰਤਰੀ ਹੁੰਦਿਆਂ ਇਹਨਾਂ ਨੇ ਹਲਕੇ ਵਿੱਚ ਕੋਈ ਕੰਮ ਕੀਤਾ ਹੈ। ਦੂਜੇ ਪਾਸੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੂੰ ਲੈ ਕੇ ਵੀ ਵੱਡਾ ਸ਼ਾਦੀ ਹਮਲਾ ਕੀਤਾ ਹੈ ਉਹਨਾਂ ਕਿਹਾ ਕਿ ਰਾਜਾ ਵੜਿੰਗ ਆਪਣਾ ਹਲਕਾ ਛੱਡ ਕੇ ਦੂਜੇ ਹਲਕੇ ਵਿੱਚ ਕਿਉਂ ਭੱਜੇ ਹਨ। ਕਿਉਂਕਿ ਇਹ ਲੋਕ ਸਿਰਫ ਕੁਰਸੀ ਦੇ ਭੁੱਖੇ ਹਨ। ਇਹਨਾਂ ਨੂੰ ਲੋਕਾਂ ਨਾਲ ਕੋਈ ਸਰੋਕਾਰ ਨਹੀਂ ਹੈ। ਉਹਨਾਂ ਆਪਣੇ ਹਲਕੇ ਵਿੱਚ ਕੀਤੇ ਕੰਮਾਂ ਤੇ ਲੋਕਾਂ ਤੋਂ ਵੋਟਾਂ ਮੰਗੀਆਂ। ਇਸ ਮੌਕੇ ਤੇ ਤਜਿੰਦਰ ਸਿੰਘ ਮਿੱਡੂਖੇੜਾ, ਅਵਤਾਰ ਸਿੰਘ ਵਣ ਵਾਲਾ ਤੇ ਹੋਰ ਆਗੂ ਵੀ ਹਾਜ਼ਰ ਸਨ।

CATEGORIES
Share This

COMMENTS

Wordpress (0)
Disqus (0 )
Translate