ਗਰਭਵਤੀ ਮਹਿਲਾਵਾਂ ਦੀ ਸਮੇਂ ਸਿਰ ਜਾਂਚ ਜਰੂਰੀ-ਡਾ. ਅਸ਼ਵਨੀ ਕੁਮਾਰ
ਸਿਹਤ ਸਹੂਲਤਾਂ ਜ਼ਮੀਨੀ ਪੱਧਰ ਤੱਕ ਪਹੁੰਚਾਉਣਾ ਸਾਡਾ ਪਹਿਲਾ ਫਰਜ਼
ਕਪੂਰਥਲਾ। ਸਿਵਲ ਸਰਜਨ ਕਪੂਰਥਲਾ ਡਾ. ਲਹਿੰਬਰ ਰਾਮ ਜੀ ਦੇ ਦਿਸ਼ਾ ਨਿਰਦੁਸ਼ਾ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫਸਰ ਮੁੱਢਲਾ ਸਿਹਤ ਕੇਂਦਰ ਢਿੱਲਵਾਂ ਡਾ. ਅਸ਼ਵਨੀ ਕੁਮਾਰ ਦੀ ਯੋਗ ਅਗਵਾਈ ਹੇਠ ਮੁੱਢਲਾ ਸਿਹਤ ਕੇਂਦਰ ਅਧੀਨ ਆਉਦੇਂ ਫੀਲਡ ਸਟਾਫ ਦੀ ਕੰਮਕਾਜ ਸੰਬੰਧੀ ਰੀਵਿਓ ਮੀਟਿੰਗ ਕੀਤੀ ਗਈ। ਇਸ ਦੌਰਾਨ ਐਸ.ਐਮ.ਓ ਅਤੇ ਬੀ.ਈ.ਈ ਨੇ ਸਿਹਤ ਵਿਭਾਗ ਵੱਲੋਂ ਚਲਾਏ ਜਾ ਰਹੇ ਸਮੂਹ ਸਿਹਤ ਪ੍ਰੋਗਰਾਮਾਂ ਸੰਬੰਧੀ ਗੱਲਬਾਤ ਕੀਤੀ ਅਤੇ ਦਫਤਰੀ ਕੰਮਕਾਜ ਦਾ ਜਾਇਜ਼ਾ ਲਿਆ। ਐਸ.ਐਮ.ਓ ਵੱਲੋਂ ਵਿਸ਼ੇਸ਼ ਤੌਰ ‘ਤੇ ਸਮੂਹ ਏ.ਐਨ.ਐਮਾਂ ਨੂੰ ਸਮੇਂ ਸਿਰ ਗਰਭਵਤੀ ਰਜਿਸਟ੍ਰੇਸ਼ਨ, ਏ.ਐਨ.ਸੀ ਚੈਕਅੱਪ, ਰੂਟੀਨ ਇਮੂਨਾਇਜ਼ੇਸ਼ਨ, ਹਾਈ ਰਿਸਕ ਗਰਭਵਤੀ ਦੀ ਸਮੇਂ – ਸਮੇਂ ਸਿਰ ਜਾਂਚ, ਬੱਲਡ ਟੈਸਟ, ਸਰਕਾਰੀ ਸਿਹਤ ਕੇਂਦਰਾਂ ‘ਚ ਜਣੇਪੇ ਲਈ ਪ੍ਰੇਰਿਤ ਕਰਨਾ ਅਤੇ ਮੁੱਖ ਦਫਤਰ ਨੂੰ ਸਮੇਂ ਸਿਰ ਰਿਪੋਰਟਾਂ ਦੇਣ ਆਦਿ ਸੰਬੰਧੀ ਹਦਾਇਤਾਂ ਦਿੱਤੀਆਂ।
ਉਨ੍ਹਾਂ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਦਿੱਤੀਆਂ ਜਾਂਦੀਆਂ ਸਿਹਤ ਸਹੂਲਤਾਂ ਨੂੰ ਸੁਚਾਰੂ ਢੰਗ ਨਾਲ ਜ਼ਮੀਨੀ ਪੱਧਰ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਲਈ ਕਿਹਾ। ਇਸ ਦੌਰਾਨ ਉਨ੍ਹਾਂ ਵੱਲੋਂ ਸਟਾਫ ਨੂੰ ਪੇਸ਼ ਆਉਦੀਆਂ ਔਕੜਾਂ ਦਾ ਵੀ ਨਿਪਟਾਰਾ ਕੀਤਾ ਗਿਆ।
ਇਸ ਦੌਰਾਨ ਐਸ.ਐਮ.ਓ ਨੇ ਵਿਸ਼ੇਸ਼ ਤੌਰ ‘ਤੇ ਸਮੂਹ ਸਟਾਫ ਨੂੰ ਕਿਹਾ ਕਿ ਜ਼ਮੀਨੀ ਪੱਧਰ ਤੱਕ ਸਿਹਤ ਸਹੂਲਤਾਂ ਪਹੁੰਚਾਉਣਾ ਸਾਡਾ ਪਹਿਲਾ ਫਰਜ਼ ਹੈ। ਉਨ੍ਹਾਂ ਸਮੂਹ ਸਿਹਤ ਪ੍ਰੋਗਰਮਾਂ ਸੰਬੰਧੀ ਵੱਧ ਤੋਂ ਵੱਧ ਲੋਕਾਂ ‘ਚ ਜਾਗਰੂਕਤਾ ਲਿਆਉਣ ਲਈ ਕਿਹਾ ਤਾਂ ਜੋ ਲੋਕਾਂ ਨੂੰ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾਂਦੀਆਂ ਮੁਫਤ ਸਿਹਤ ਸਹੂਲਤਾਂ ਸੰਬੰਧੀ ਸਮੇਂ ਸਿਰ ਜਾਣੂ ਕਰਵਾਇਆ ਜਾ ਸਕੇ ਅਤੇ ਲੋੜਵੰਦ ਮਰੀਜ਼ ਆਪਣਾ ਇਲਾਜ ਸਮੇਂ ਸਿਰ ਕਰਵਾ ਸੱਕਣ।