ਕਾਂਗਰਸ ਨੇ ਫਿਰੋਜ਼ਪੁਰ ਤੋਂ ਐਲਾਨਿਆ ਉਮੀਦਵਾਰ
ਲੋਕ ਸਭਾ ਚੋਣਾਂ 2024 ਨੂੰ ਲੈ ਕੇ ਕਾਂਗਰਸ ਵੱਲੋਂ ਫਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਟਿਕਟ ਦਾ ਐਲਾਨ ਕਰ ਦਿੱਤਾ ਗਿਆ ਹੈ। ਕਾਂਗਰਸ ਵੱਲੋਂ ਫਿਰੋਜ਼ਪੁਰ ਤੋਂ ਪਹਿਲਾਂ ਵੀ ਲੋਕ ਸਭਾ ਮੈਂਬਰ ਰਹਿ ਚੁੱਕੇ ਸ਼ੇਰ ਸਿੰਘ ਘੁਬਾਇਆ ਨੂੰ ਟਿਕਟ ਦਿੱਤੀ ਗਈ ਹੈ। ਦੱਸਣ ਯੋਗ ਹੈ ਕਿ ਰਾਏ ਸਿੱਖ ਬਰਾਦਰੀ ਦਾ ਸ਼ੇਰ ਸਿੰਘ ਘੁਬਾਇਆ ਜਿੱਥੇ ਵੱਡਾ ਚਿਹਰਾ ਹਨ ਉੱਥੇ ਉਹਨਾਂ ਦਾ ਆਪਣੇ ਭਾਈਚਾਰੇ ਵਿੱਚ ਵੱਡਾ ਵਜੂਦ ਹੈ। ਜਿਸ ਸਦਕਾ ਉਹਨਾਂ ਨੂੰ ਮਜਬੂਤ ਉਮੀਦਵਾਰ ਵਜੋਂ ਵੇਖਿਆ ਜਾ ਰਿਹਾ ਹੈ।
CATEGORIES ਮਾਲਵਾ