ਸ਼ੰਭੂ ਬਾਰਡਰ ਤੇ ਇੱਕ ਹੋਰ ਕਿਸਾਨ ਦੀ ਮੌਤ
ਕਿਸਾਨਾਂ ਵੱਲੋਂ ਕਿਸਾਨੀ ਮਸਲਿਆਂ ਨੂੰ ਲੈ ਕੇ ਸ਼ੁਰੂ ਕੀਤੇ ਗਏ ਦੂਜੇ ਅੰਦੋਲਨ ਤਹਿਤ ਸ਼ੰਬੂ ਬਾਰਡਰ ਤੇ ਮੋਰਚਾ ਲਾ ਕੇ ਬੈਠੇ ਕਿਸਾਨਾਂ ਵਿੱਚੋਂ ਇੱਕ ਹੋਰ ਕਿਸਾਨ ਦੀ ਮੌਤ ਹੋਣ ਦੀ ਦੁਖਦਾਈ ਜਾਣਕਾਰੀ ਸਾਹਮਣੇ ਆਈ ਹੈ। ਅੱਜ ਸਵੇਰੇ ਤਰਨ ਤਰਨ ਨਾਲ ਸੰਬੰਧਿਤ ਭਾਰਤੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਮੈਂਬਰ ਜਸਵੰਤ ਸਿੰਘ ਦੀ ਸਿਹਤ ਖਰਾਬ ਹੋ ਗਈ ਤਾਂ ਤੁਰੰਤ ਉਹਨਾਂ ਨੂੰ ਰਾਜਪੁਰਾ ਦੇ ਸਰਕਾਰੀ ਹਸਪਤਾਲ ਲਿਆਂਦਾ ਗਿਆ ਜਿੱਥੇ ਉਹਨਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਕਿਸਾਨ ਆਗੂ ਅਨੁਸਾਰ ਜਸਵੰਤ ਸਿੰਘ ਦੇ ਪਰਿਵਾਰਿਕ ਮੈਂਬਰਾਂ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਗਈ ਹੈ। ਦੱਸਣ ਯੋਗ ਹੈ ਕਿ ਪਹਿਲੇ ਕਿਸਾਨੀ ਅੰਦੋਲਨ ਦੌਰਾਨ 750 ਤੋਂ ਵੱਧ ਕਿਸਾਨਾਂ ਨੇ ਸ਼ਹਾਦਤ ਦਿੱਤੀ ਸੀ ਤੇ ਹੁਣ ਦੂਜੇ ਅੰਦੋਲਨ ਵਿੱਚ ਹੁਣ ਤੱਕ 20 ਦੇ ਕਰੀਬ ਕਿਸਾਨਾਂ ਦੀ ਮੌਤ ਹੋ ਚੁੱਕੀ ਹੈ। ਪਰ ਸਰਕਾਰਾਂ ਦੇ ਕੰਨ ਤੇ ਹਲੇ ਤੱਕ ਵੀ ਜੂਅ ਨਹੀਂ ਸਰਕ ਰਹੀ।
CATEGORIES ਪੰਜਾਬ