ਹੈਰੀ ਸੰਧੂ ਵੱਲੋਂ ਬੌਬੀ ਮਾਨ ਦੇ ਹੱਕ ਚ ਚੋਣ ਪ੍ਰਚਾਰ ਤੇਜ਼

ਅਬੋਹਰ 11 ਮਈ ( ਜਗਜੀਤ ਸਿੰਘ ਧਾਲੀਵਾਲ) ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਅਬੋਹਰ ਤੋਂ ਇੰਚਾਰਜ ਹਰਬਿੰਦਰ ਸਿੰਘ ਹੈਰੀ ਸੰਧੂ ਵੱਲੋਂ ਪਾਰਟੀ ਦੇ ਉਮੀਦਵਾਰ ਨਰਦੇਵ ਸਿੰਘ ਬੋਬੀ ਮਾਨ ਦੇ ਹੱਕ ਵਿੱਚ ਚੋਣ ਪ੍ਰਚਾਰ ਜੋਰਾਂ ਸ਼ੋਰਾਂ ਨਾਲ ਕੀਤਾ ਜਾ ਰਿਹਾ ਹੈ। ਲਗਾਤਾਰ ਉਹਨਾਂ ਵੱਲੋਂ ਪਿੰਡਾਂ ਤੇ ਸ਼ਹਿਰ ਦੇ ਵਾਰਡਾਂ ਵਿੱਚ ਬੈਠਕਾਂ ਕਰਕੇ ਲੋਕਾਂ ਨੂੰ ਲਾਮਬੰਦ ਕੀਤਾ ਗਿਆ। ਇਸ ਦੌਰਾਨ ਪਿੰਡ ਗਿਦੜਾਂਵਾਲੀ ਤੋਂ ਕਈ ਪਰਿਵਾਰ ਕਾਂਗਰਸ ਪਾਰਟੀ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਵੀ ਹੋਏ। ਜਿਨਾਂ ਨੂੰ ਸਰੋਪੇ ਭੇਂਟ ਕਰਕੇ ਹੈਰੀ ਸੰਧੂ ਨੇ ਸਨਮਾਨਿਤ ਕੀਤਾ ਤੇ ਪਾਰਟੀ ਵਿੱਚ ਪੂਰਾ ਮਾਣ ਸਨਮਾਨ ਦੇਣ ਦਾ ਭਰੋਸਾ ਦਿੱਤਾ। ਇਸ ਦੌਰਾਨ ਹੈਰੀ ਸੰਧੂ ਨੇ ਕਿਹਾ ਕਿ ਲੋਕ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਨਰਦੇਵ ਸਿੰਘ ਬੌਬੀ ਮਾਨ ਭਾਰੀ ਵੋਟਾਂ ਨਾਲ ਜਿੱਤ ਪ੍ਰਾਪਤ ਕਰਨਗੇ। ਉਹਨਾਂ ਕਿਹਾ ਕਿ ਲੋਕ ਅੱਜ ਵੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੱਲੋਂ ਕਰਵਾਏ ਗਏ ਕੰਮਾਂ ਨੂੰ ਯਾਦ ਕਰਦੇ ਹਨ ਤੇ ਇਹਨਾਂ ਕੰਮਾਂ ਨੂੰ ਹੀ ਲੋਕਾਂ ਨੇ ਵੋਟਾਂ ਪਾਉਣੀਆਂ ਹਨ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਦੋ ਸਾਲ ਦੇ ਕਾਰਜਕਾਲ ਤੋਂ ਲੋਕ ਦੁਖੀ ਹੋ ਚੁੱਕੇ ਹਨ ਕਿਉਂਕਿ ਇਹਨਾਂ ਨੇ ਝੂਠੇ ਲਾਰੇ ਤੇ ਵਾਅਦੇ ਲੋਕਾਂ ਨਾਲ ਕੀਤੇ ਸਨ ਜੋ ਪੂਰੇ ਨਹੀਂ ਹੋ ਸਕੇ। ਹਰਵਿੰਦਰ ਸਿੰਘ ਹੈਰੀ ਸੰਧੂ ਨੂੰ ਜਿੱਥੇ ਬਜ਼ੁਰਗਾਂ ਵੱਲੋਂ ਅਸ਼ੀਰਵਾਦ ਮਿਲ ਰਿਹਾ ਹੈ ਉੱਥੇ ਨੌਜਵਾਨ ਉਹਨਾਂ ਦੇ ਨਾਲ ਚਟਾਨ ਵਾਂਗ ਖੜੇ ਦਿਖਾਈ ਦਿੰਦੇ ਹਨ।

CATEGORIES
Share This

COMMENTS

Wordpress (0)
Disqus (0 )
Translate