ਡਿਪਟੀ ਕਮਿਸ਼ਨਰ ਵੱਲੋਂ ਨਹਿਰੀ ਪਾਣੀ ਦੀ ਕਿਸਾਨਾਂ ਤੱਕ ਪੂਰੀ ਪਹੁੰਚ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਸਮੀਖਿਆ ਬੈਠਕ


ਕਿਸਾਨ ਸਰਕਾਰ ਦੀ ਤਰਜੀਹ, ਪੂਰਾ ਪਾਣੀ ਦੇਣ ਲਈ ਕੀਤਾ ਜਾਵੇ ਹਰ ਯਤਨ- ਡਿਪਟੀ ਕਮਿਸ਼ਨਰ


ਫਾਜਿਲਕਾ, 6 ਦਸੰਬਰ
ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਆਈਏਐਸ ਨੇ ਵੱਖ-ਵੱਖ ਵਿਭਾਗੀ ਅਧਿਕਾਰੀਆਂ ਨਾਲ ਕਿਸਾਨਾਂ ਦੀਆਂ ਸਮਸਿਆਵਾਂ ਦੇ ਹੱਲ ਕਰਨ ਸਬੰਧੀ ਸਮੀਖਿਆ ਬੈਠਕ ਕੀਤੀ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਨਹਿਰੀ ਪਾਣੀ ਦੀ ਕਿਸਾਨਾਂ ਤੱਕ ਪੂਰੀ ਪਹੁੰਚ ਯਕਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ। ਉਨ੍ਹਾਂ ਕਿਹਾ ਕਿ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਟੇਲ ਏਰੀਆ ਤੱਕ ਨਹਿਰੀ ਪਾਣੀ ਜ਼ਰੂਰ ਪੁਜਦਾ ਕੀਤਾ ਜਾਵੇ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਫਾਜ਼ਿਲਕਾ ਜ਼ਿਲ੍ਹਾ ਖੇਤੀਬਾੜੀ ਕਾਰੋਬਾਰ ਤੇ ਨਿਰਭਰ ਹੈ ਅਤੇ ਕਿਸਾਨ ਵੀਰ ਸਰਕਾਰ ਦੀ ਤਰਜੀਹ ਹਨ। ਉਨ੍ਹਾਂ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਟੇਲ ਏਰੀਆ ਤੱਕ ਪਾਣੀ ਪੁਜਦਾ ਕਰਨਾ ਯਕੀਨੀ ਬਣਾਇਆ ਜਾਵੇ ਤਾਂ ਜੋ ਕਿਸਾਨਾਂ ਨੂੰ ਕਣਕ, ਸਰੋਂ ਅਤੇ ਬਾਗਾਂ ਦੀ ਜਰੂਰਤ ਲਈ ਪਾਣੀ ਦੀ ਕਿਲਤ ਮਹਿਸੂਸ ਨਾ ਹੋਵੇ। ਇਸ ਲਈ ਕਿਸਾਨਾਂ ਦੀਆਂ ਮੁਸਕਿਲਾਂ ਦੇ ਹੱਲ ਲਈ ਹਰ ਵਿਭਾਗ ਪੂਰੀ ਤਨਦੇਹੀ ਨਾਲ ਕੰਮ ਕਰੇ।
ਡਿਪਟੀ ਕਮਿਸ਼ਨਰ ਨੇ ਨਹਿਰੀ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਨਹਿਰਾਂ ਦੀ ਸਾਫ-ਸਫਾਈ ਦੌਰਾਨ ਨਹਿਰ ਬੰਦੀ ਇਸ ਤਰ੍ਹਾਂ ਕੀਤੀ ਜਾਵੇ ਕਿ ਤਾਂ ਜੋ ਕਿਸਾਨਾਂ ਨੂੰ ਫਸਲ ਦੀ ਜ਼ਰੂਰਤ ਅਨੁਸਾਰ ਪਾਣੀ ਮਿਲ ਸਕੇ। ਇਸ ਤੋਂ ਇਲਾਵਾ ਜਿਹੜੀਆਂ ਨਹਿਰਾਂ ਪੱਕੀਆਂ ਹੋਣ ਵਾਲੀਆਂ ਹਨ ਉਨ੍ਹਾਂ ਨੂੰ ਵੀ ਪੱਕੇ ਕਰਵਾਉਣ ਦੇ ਪੁਖਤਾ ਪ੍ਰਬੰਧ ਕੀਤੇ ਜਾਣ ਤਾਂ ਜੋ ਕਿਸਾਨਾਂ ਨੂੰ ਉਨ੍ਹਾਂ ਦੀਆਂ ਫਸਲਾਂ ਦਾ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਨਾ ਹੋਵੇ। ਉਨ੍ਹਾਂ ਕਿਹਾ ਕਿ ਸਬੰਧਤ ਵਿਭਾਗਾਂ ਵੱਲੋਂ ਕਿਸਾਨਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਹਫਤਾਵਾਰੀ ਰਿਵਿਉ ਵੀ ਕੀਤਾ ਜਾਵੇਗਾ। ਇਸ ਤੋਂ ਇਲਾਵਾ ਨਹਿਰਾਂ ਦੀ ਸਾਫ-ਸਫਾਈ ਅਤੇ ਪੱਕੀਆਂ ਕਰਨ ਦੇ ਕਾਰਜ ਦੀ ਸਮੇਂ ਸਿਰ ਚੈਕਿੰਗ ਕਰਨੀ ਵੀ ਯਕੀਨੀ ਬਣਾਈ ਜਾਵੇਗੀ।
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਛੇ ਮਾਸੀ ਨਹਿਰਾਂ ਤੋਂ ਵੀ ਕਣਕ ਦੀ ਫਸਲ ਲਈ ਕਿਸਾਨਾਂ ਦੀ ਮੰਗ ਅਨੁਸਾਰ ਪਾਣੀ ਕਰਵਾਇਆ ਜਾਵੇਗਾ।
ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਸ੍ਰੀ ਸਰਵਨ ਸਿਘ, ਸਹਾਇਕ ਡਾਇਰੈਕਟਰ ਬਾਗਬਾਨੀ ਮਨਦੀਪ ਸਿੰਘ ਬਰਾੜ, ਸੁਨੀਲ ਕੁਮਾਰ ਐਸ.ਡੀ.ਓ, ਅਰਸ਼ਦੀਪ ਸਿੰਘ ਐਸ.ਡੀ.ਓ ਅਤੇ ਮਮਤਾ ਖੇਤੀਬਾੜੀ ਅਫਸਰ ਮੌਜੂਦ ਸਨ।

CATEGORIES
TAGS
Share This

COMMENTS

Wordpress (0)
Disqus (0 )
Translate