ਸਿਹਤ ਵਿਭਾਗ ਵਲੋਂ ਸਕੂਲਾਂ ‘ਚ ਵੀ ਬੱਚਿਆਂ ਨੂੰ ਕੀਤਾ ਜਾ ਰਿਹਾ ਹੈ ਡੇਂਗੂ ਬਾਰੇ ਜਾਗਰੂਕ

ਡੇਂਗੂ ਰੋਕਥਾਮ ‘ਚ ਸਵੱਛਤਾ ਦਾ ਅਹਿਮ ਰੋਲ – ਡਾ. ਅਸ਼ਵਨੀ ਕੁਮਾਰ

ਕਪੂਰਥਲਾ (ਜਗਜੀਤ ਸਿੰਘ ਧਾਲੀਵਾਲ) ਸਿਵਲ ਸਰਜਨ ਕਪੂਰਥਲਾ ਡਾ. ਸੁਰਿੰਦਰ ਪਾਲ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਅਸ਼ਵਨੀ ਕੁਮਾਰ ਦੀ ਯੋਗ ਅਗਵਾਈ ਹੇਠ ਬਲਾਕ ਢਿੱਲਵਾਂ ਦੇ ਵੱਖ-ਵੱਖ ਪਿੰਡਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਸੰਬੰਧੀ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐਸ.ਐਮ.ਓ ਡਾ. ਅਸ਼ਵਨੀ ਕੁਮਾਰ ਨੇ ਦੱਸਿਆ ਕਿ ਅੱਜ ਬਲਾਕ ਢਿੱਲਵਾਂ ਅਧੀਨ ਵੱਖ-ਵੱਖ ਥਾਵਾਂ ‘ਤੇ ਸਿਹਤ ਸੁਪਰਵਾਈਜ਼ਰ, ਐਮ.ਪੀ.ਐਚ.ਡਬਲਿਓ ਆਦਿ ਫੀਲਡ ਸਟਾਫ ਵੱਲੋਂ ਆਮ ਲੋਕਾਂ ‘ਚ ਵਧੇਰੇ ਜਾਗਰੂਕਤਾ ਵਧਾਉਣ ਦੇ ਮਕਸਦ ਨਾਲ ਡੇਂਗੂ ਰਾਸ਼ਟਰੀ ਦਿਵਸ ਮਨਾਇਆ ਗਿਆ। ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਇਆਂ ਕਿ ਡੇਂਗੂ ਰੋਕਥਾਮ ਲਈ ਘਰਾਂ ਦੇ ਅੰਦਰ ਅਤੇ ਘਰਾਂ ਦੇ ਆਲੇ-ਦੁਆਲੇ ਸਾਫ਼ ਸਫ਼ਾਈ ਦਾ ਅਹਿਮ ਰੋਲ ਹੈ, ਸਾਫ਼-ਸਫ਼ਾਈ ਹੋਣ ਕਰਕੇ ਹੀ ਡੇਂਗੂ ਮੱਛਰਾਂ ਤੋਂ ਬੱਚਿਆ ਜਾ ਸਕਦਾ ਹੈ। ਇਸ ਮੌਕੇ ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੇਂਗੂ ਬੁਖਾਰ ਏਡੀਜ਼ ਅਜੈਪਟੀ ਨਾਂਅ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਸ ਦੇ ਲੱਛਣਾ ਦਾ ਪਤਾ ਲਗਦੇ ਹੀ ਸਮੇਂ ਸਿਰ ਨਜਦੀਕੀ ਸਰਕਾਰੀ ਸਿਹਤ ਕੇਂਦਰ ਵਿਖੇ ਖੂਨ ਜਾਂਚ ਕਰਵਾਉਣ ਉਪਰੰਤ ਇਲਾਜ ਕਰਵਾਉਣ ਦੀ ਸਲਾਹ ਦਿੱਤੀ। ਇਸ ਮੌਕੇ ਨਡਾਲਾ ਦੇ ਸਰਕਾਰੀ ਸਕੂਲ ਵਿਖੇ ਡੇਂਗੂ ਜਾਗਰੂਕਤਾ ਰੈਲੀ, ਸੈਮੀਨਾਰ ਆਦਿ ਡੇਂਗੂ ਜਾਗਰੂਕ ਗਤੀਵਿਧੀਆਂ ਕਰਵਾਇਆ ਗਈਆਂ। ਇਸ ਦੌਰਾਨ ਮੈਡਿਕਲ ਅਫਸਰ ਡਾ. ਸਰਵਲੀਨ ਕੌਰ, ਬੀ.ਈ.ਈ ਬਿਕਰਮਜੀਤ ਸਿੰਘ ਅਤੇ ਸਮੂਹ ਫੀਲਡ ਸਟਾਫ ਹਾਜਰ ਸੀ।
ਇਸ ਮੌਕੇ ਐਸ.ਐਮ.ਓ ਨੇ ਡੇਂਗੂ ਬੁਖਾਰ ਸੰਬੰਧੀ ਕੁਝ ਖ਼ਾਸ ਜਾਣਕਾਰੀ ਦਿੱਤੀ ਜਿਵੇਂ ਕਿ :-

(ਡੱਬੀ)
ਡੇਂਗੂ ਬੁਖਾਰ ਸੰਬੰਧੀ ਕੁਝ ਖ਼ਾਸ ਜਾਣਕਾਰੀ

  • ਡੇਂਗੂ ਦਾ ਮੱਛਰ ਦਿਨ ਵੇਲੇ ਕੱਟਦਾ ਹੈ।
    -ਇਹ ਸਾਫ਼ ਪਾਣੀ ਵਿੱਚ ਹੁੰਦਾ ਹੈ।
  • ਠੰਡੀ ਥਾਂ ਅਤੇ ਛਾਵੇਂ ਇਹ ਮੱਛਰ ਜ਼ਿਆਦਾ ਹੁੰਦਾ ਹੈ ।

ਲੱਛਣ ਕਿ ਹਨ –

  • ਠੰਡ ਨਾਲ ਬੁਖ਼ਾਰ ਦਾ ਚੜਨਾ
  • ਸਿਰ, ਅੱਖਾਂ, ਜੋੜਾਂ ਅਤੇ ਸਰੀਰ `ਚ ਦਰਦ
  • ਭੁੱਖ ਘੱਟ ਲਗਣਾ ਜਾਂ ਦਸਤ ਹੋਣਾ ।

ਡੇਂਗੂ ਤੋਂ ਕਿਵੇਂ ਬੱਚੀਆਂ ਜਾ ਸਕਦਾ ਹੈ-

ਘਰ ਦੇ ਆਲੇ-ਦੁਆਲੇ ਪਾਣੀ ਨੂੰ ਖੜਾ ਨਾ ਹੋਣ ਦਵੋਂ ਅਤੇ ਜੇਕਰ ਪਾਣੀ ਡਰਮ ਆਦਿ `ਚ ਰੱਖਿਆ ਹੈ ਤਾਂ ਉਸ ਨੂੰ ਢੰਕ ਕਿ ਰੱਖੋਂ।

ਕੁਲਰਾਂ ਨੂੰ ਸਮੇਂ ਸਿਰ ਸਾਫ਼ ਕੀਤਾ ਜਾਵੇ

ਸਰੀਰ ਨੂੰ ਪੂਰੀ ਤਰ੍ਹਾਂ ਢੰਕਣ ਵਾਲੇ ਕੱਪੜੇ ਪਾਉਣ ਅਤੇ ਮੱਛਰਾਂ ਤੋਂ ਬੱਚਣ ਲਈ ਮੱਛਰਦਾਨੀ ਜਾਂ ਕ੍ਰਿਮਾਂ ਦਾ ਇਸਤੇਮਾਲ ਕਰਣ ਜਾਂ।
ਇਸ ਮੌਕੇ ਬਲਾਕ ਐਕਸਟੇਂਸ਼ਨ ਐਜੁਕੇਟਰ ਬਿਕਰਮਜੀਤ ਸਿੰਘ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਦਿੱਤਿਆਂ ਗਈਆਂ ਇਨ੍ਹਾਂ ਹਦਾਇਤਾ ਦਾ ਧਿਆਨ ਰੱਖਣ ਨਾਲ ਡੇਂਗੂ ਦੀ ਬਿਮਾਰੀ ਤੋਂ ਬਚਿਆ ਜਾ ਸਕਦਾ ਹੈ।

CATEGORIES
Share This

COMMENTS

Wordpress (0)
Disqus (0 )
Translate