ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲਿਆ
ਪੰਜਾਬ ਸਰਕਾਰ ਵੱਲੋਂ ਗਰਮੀ ਦੇ ਕਹਿਰ ਨੂੰ ਦੇਖਦਿਆਂ ਸਕੂਲਾਂ ਦੇ ਸਮੇਂ ਵਿੱਚ ਬਦਲਾਅ ਕੀਤਾ ਗਿਆ ਹੈ। ਸਿੱਖਿਆ ਵਿਭਾਗ ਵੱਲੋਂ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਤਹਿਤ ਹੁਣ ਸਕੂਲ ਸਵੇਰੇ 7 ਵਜੇ ਤੋਂ 12 ਵਜੇ ਤੱਕ ਲੱਗਣਗੇ। ਇਹ ਫੈਸਲਾ 31 ਮਈ 2024 ਤੱਕ ਲਾਗੂ ਰਹੇਗਾ। ਦੱਸਣ ਯੋਗ ਹੈ ਕਿ ਪਿਛਲੇ ਕਈ ਦਿਨਾਂ ਤੋਂ ਕਹਿਰ ਦੀ ਗਰਮੀ ਪੈ ਰਹੀ ਸੀ ਜਿਸ ਕਾਰਨ ਬੱਚਿਆਂ ਨੂੰ ਛੁੱਟੀ ਸਮੇਂ ਭਾਰੀ ਮੁਸ਼ਕਿਲ ਆ ਰਹੀ ਸੀ। ਇਸ ਕਾਰਨ ਸਕੂਲ ਲੱਗਣ ਦਾ ਸਮਾਂ ਸਵੇਰੇ 7 ਵਜੇ ਤੇ ਛੁੱਟੀ ਦਾ ਸਮਾਂ 12 ਵਜੇ ਦੁਪਹਿਰ ਕਰ ਦਿੱਤਾ ਗਿਆ ਹੈ।


CATEGORIES ਸਿੱਖਿਆ


