ਪ੍ਰਧਾਨ ਮੰਤਰੀ ਨਰਿੰਦਰ ਮੋਦੀ 23 ਤੇ 24 ਨੂੰ ਵਧਾਉਣਗੇ ਪੰਜਾਬ ਦੀ ਸਿਆਸੀ ਫਿਜ਼ਾ ਦਾ ਪਾਰਾ

ਜਲੰਧਰ,ਪਟਿਆਲਾ ਤੇ ਗੁਰਦਾਸਪੁਰ ਵਿੱਚ ਕਰਨਗੇ ਚੋਣ ਪ੍ਰਚਾਰ
ਚੰਡੀਗੜ 19 ਮਈ। ਆਖਰੀ ਗੇੜ ਵਿੱਚ 1 ਜੂਨ ਨੂੰ ਪੰਜਾਬ punjab ਦੀਆਂ ਲੋਕ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਇਸ ਤਹਿਤ ਜਿੱਥੇ ਵੱਖ-ਵੱਖ ਸਿਆਸੀ ਧਿਰਾਂ ਦੇ ਆਗੂਆਂ ਵੱਲੋਂ ਪੂਰਾ ਜ਼ੋਰ ਲਾਇਆ ਜਾ ਰਿਹਾ ਹੈ ਉੱਥੇ 23 ਮਈ ਤੋਂ ਪ੍ਰਧਾਨ ਮੰਤਰੀ PM ਸ਼੍ਰੀ ਨਰਿੰਦਰ ਮੋਦੀ ਪੰਜਾਬ ਦੇ ਸਿਆਸੀ ਮਾਹੌਲ ਨੂੰ ਹੋਰ ਗਰਮ ਤੇ ਸਿਆਸੀ ਹਵਾਵਾਂ ਨੂੰ ਤੇਜ਼ ਕਰਨ ਪੰਜਾਬ ਪਹੁੰਚ ਰਹੇ ਹਨ। ਨਰਿੰਦਰ ਮੋਦੀ 23 ਮਈ ਨੂੰ ਪਟਿਆਲਾ ਤੇ 24 ਮਈ ਨੂੰ ਗੁਰਦਾਸਪੁਰ ਤੇ ਜਲੰਧਰ ਵਿੱਚ ਚੋਣ ਰੈਲੀਆਂ ਨੂੰ ਸੰਬੋਧਨ ਕਰਨਗੇ। ਇਸ ਦੌਰਾਨ ਉਹ ਭਾਜਪਾ bjp ਉਮੀਦਵਾਰਾਂ ਦੇ ਹੱਕ ਵਿੱਚ ਲੋਕਾਂ ਨੂੰ ਵੋਟ ਪਾਉਣ ਦੀ ਅਪੀਲ ਕਰਨ ਲਈ ਪਹੁੰਚ ਰਹੇ ਹਨ। ਦੱਸਣਯੋਗ ਹੈ ਕਿ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਵੱਲੋਂ ਲਗਾਤਾਰ ਪਾਰਟੀ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਹੋਰ ਆਗੂ ਵੀ ਭਾਜਪਾ ਉਮੀਦਵਾਰਾਂ ਦੇ ਹੱਕ ਵਿੱਚ ਪ੍ਰਚਾਰ ਕਰ ਰਹੇ ਹਨ ਪਰ ਆਉਣ ਵਾਲੇ ਦਿਨਾਂ ਦੇ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਸਮੇਤ ਵੱਖ-ਵੱਖ ਕੇਂਦਰੀ ਆਗੂ ਵੀ ਪੰਜਾਬ ਵਿੱਚ ਪਹੁੰਚ ਰਹੇ ਹਨ।

CATEGORIES
TAGS
Share This

COMMENTS

Wordpress (0)
Disqus (0 )
Translate