ਪੰਜਾਬ ਸਰਕਾਰ ਵੱਲੋਂ ਸਕੂਲਾਂ ਵਿੱਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ
ਅੱਤ ਦੀ ਪੈ ਰਹੀ ਗਰਮੀ ਦੇ ਮੱਦੇ ਨਜ਼ਰ ਪੰਜਾਬ ਸਰਕਾਰ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਪਹਿਲਾਂ 20 ਮਈ ਤੋਂ 30 ਮਈ ਤੱਕ ਸਮੇਂ ਵਿੱਚ ਤਬਦੀਲੀ ਕੀਤੀ ਗਈ ਸੀ ਪਰ ਹੁਣ ਸਰਕਾਰ ਨੇ ਗਰਮੀ ਨੂੰ ਦੇਖਦਿਆਂ 21 ਮਈ ਤੋਂ 30 ਜੂਨ ਤੱਕ ਗਰਮੀਆਂ ਦੀਆਂ ਛੋਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਸਬੰਧੀ ਸਿੱਖਿਆ ਵਿਭਾਗ ਵੱਲੋਂ ਜਾਰੀ ਕੀਤੇ ਗਏ ਪੱਤਰ ਅਨੁਸਾਰ ਸਾਰੇ ਸਰਕਾਰੀ ਪ੍ਰਾਈਵੇਟ ਮਾਨਤਾ ਪ੍ਰਾਪਤ ਸਕੂਲ 30 ਜੂਨ ਤੱਕ ਬੰਦ ਰਹਿਣਗੇ। ਇਸ ਤੋਂ ਇਲਾਵਾ ਜਿਨਾਂ ਕਰਮਚਾਰੀਆਂ ਦੀਆਂ ਡਿਊਟੀਆਂ ਚੋਣਾਂ ਵਿੱਚ ਲੱਗੀਆਂ ਹਨ ਉਹ ਆਪਣੀਆਂ ਡਿਊਟੀਆਂ ਉਸੇ ਤਰ੍ਹਾਂ ਯਕੀਨੀ ਤੌਰ ਤੇ ਨਿਭਾਉਣਗੇ।


CATEGORIES ਸਿੱਖਿਆ


