ਸੁਰਜੀਤ ਸਿੰਘ ਜੀਤ ਬਣੇ ਆਮ ਆਦਮੀ ਪਾਰਟੀ ਯੂਥ ਵਿੰਗ ਦੇ ਸੰਯੁਕਤ ਸਕੱਤਰ
ਅਬੋਹਰ ਵਿਧਾਨ ਸਭਾ ਹਲਕੇ ਦੇ ਮਿਹਨਤੀ ਨੌਜਵਾਨ ਆਗੂ ਸੁਰਜੀਤ ਸਿੰਘ ਜੀਤ ਨੂੰ ਆਮ ਆਦਮੀ ਪਾਰਟੀ ਵੱਲੋਂ ਵੱਡੀ ਜਿੰਮੇਵਾਰੀ ਸੌਂਪੀ ਗਈ ਹੈ।ਪਾਰਟੀ ਦੇ ਯੂਥ ਵਿੰਗ ਵੱਲੋਂ ਉਹਨਾਂ ਨੂੰ ਪੰਜਾਬ ਯੂਥ ਵਿੰਗ ਦਾ ਸੰਯੁਕਤ ਸਕੱਤਰ ਨਿਯੁਕਤ ਕੀਤਾ ਗਿਆ ਹੈ। ਉਹਨਾਂ ਨੂੰ ਮਿਲੀ ਇਸ ਜਿੰਮੇਵਾਰੀ ਤੇ ਵੱਖ-ਵੱਖ ਅਹੁਦੇਦਾਰਾਂ ਨੇ ਸੁਰਜੀਤ ਸਿੰਘ ਨੂੰ ਵਧਾਈ ਦਿੱਤੀ। ਪਾਰਟੀ ਵੱਲੋਂ ਮਿਲੀ ਜਿੰਮੇਵਾਰੀ ਤੇ ਖੁਸ਼ੀ ਪ੍ਰਗਟ ਕਰਦਿਆਂ ਸੁਰਜੀਤ ਸਿੰਘ ਜੀਤ ਨੇ ਕਿਹਾ ਕਿ ਜੋ ਜਿੰਮੇਵਾਰੀ ਪਾਰਟੀ ਵੱਲੋਂ ਉਹਨਾਂ ਨੂੰ ਸੌਂਪੀ ਗਈ ਹੈ। ਉਹ ਪੂਰੀ ਮਿਹਨਤ ਤੇ ਇਮਾਨਦਾਰੀ ਨਾਲ ਨਿਭਾਉਣਗੇ। ਉਹਨਾਂ ਆਪਣੀ ਨਿਯੁਕਤੀ ਲਈ ਆਮ ਆਦਮੀ ਪਾਰਟੀ ਦੇ ਕਨਵੀਨਰ ਸ਼੍ਰੀ ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਸ.ਭਗਵੰਤ ਮਾਨ, ਕਾਰਜਕਾਰੀ ਪ੍ਰਧਾਨ ਸ਼੍ਰੀ ਬੁੱਧਰਾਮ ਤੇ ਅਬੋਹਰ ਹਲਕੇ ਦੇ ਇੰਚਾਰਜ ਅਰੁਣ ਨਾਰੰਗ ਦਾ ਧੰਨਵਾਦ ਕੀਤਾ।
CATEGORIES ਮਾਲਵਾ