ਐਡਵੋਕੇਟ ਹਰਪ੍ਰੀਤ ਸਿੰਘ ਬਣੇ ਆਮ ਆਦਮੀ ਪਾਰਟੀ ਲੀਗਲ ਸੈਲ ਪੰਜਾਬ ਦੇ ਸੰਯੁਕਤ ਸਕੱਤਰ

ਅਬੋਹਰ 24 ਮਈ। ਆਮ ਆਦਮੀ ਪਾਰਟੀ ਦੇ ਹਲਕਾ ਅਬੋਹਰ ਤੋਂ ਸੀਨੀਅਰ ਆਗੂ ਐਡਵੋਕੇਟ ਹਰਪ੍ਰੀਤ ਸਿੰਘ ਨੂੰ ਪਾਰਟੀ ਦੇ ਪੰਜਾਬ ਲੀਗਲ ਸੈੱਲ ਦਾ ਸੰਯੁਕਤ ਸਕੱਤਰ ਨਿਯੁਕਤ ਕੀਤਾ ਗਿਆ ਹੈ। ਉਹਨਾਂ ਦੀ ਇਹ ਨਿਯੁਕਤੀ ਆਮ ਆਦਮੀ ਪਾਰਟੀ ਦੇ ਸੰਗਠਨ ਮੰਤਰੀ ਤੇ ਰਾਜਸਭਾ ਮੈਂਬਰ ਸੰਦੀਪ ਪਾਠਕ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁਧਰਾਮ ਵੱਲੋਂ ਕੀਤੀ ਗਈ ਹੈ। ਐਡਵੋਕੇਟ ਹਰਪ੍ਰੀਤ ਸਿੰਘ ਦੇ ਲੀਗਲ ਸੈਲ ਵਿੱਚ ਸੰਯੁਕਤ ਸਕੱਤਰ ਬਣਨ ਤੇ ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਉਹਨਾਂ ਨੂੰ ਵਧਾਈਆਂ ਦਿੱਤੀਆਂ ਗਈਆਂ ਤੇ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕੀਤਾ ਗਿਆ। ਆਪਣੀ ਨਿਯੁਕਤੀ ਤੇ ਖੁਸ਼ੀ ਪ੍ਰਗਟ ਕਰਦਿਆਂ ਐਡਵੋਕੇਟ ਹਰਪ੍ਰੀਤ ਸਿੰਘ ਨੇ ਕਿਹਾ ਕਿ ਜੋ ਜਿੰਮੇਵਾਰੀ ਉਹਨਾਂ ਨੂੰ ਪਾਰਟੀ ਵੱਲੋਂ ਸੌਂਪੀ ਗਈ ਹੈ ਉਹ ਪੂਰੀ ਮਿਹਨਤ ਤੇ ਇਮਾਨਦਾਰੀ ਨਾਲ ਨਿਭਾਉਣਗੇ ਤੇ ਪਾਰਟੀ ਦੀ ਮਜਬੂਤੀ ਲਈ ਲਗਾਤਾਰ ਪਹਿਲਾਂ ਵਾਂਗ ਕੰਮ ਕਰਦੇ ਰਹਿਣਗੇ। ਉਹਨਾਂ ਆਪਣੀ ਨਿਯੁਕਤੀ ਲਈ ਰਾਜ ਸਭਾ ਮੈਂਬਰ ਸ਼੍ਰੀ ਸੰਦੀਪ ਪਾਠਕ ਤੇ ਆਪਣੇ ਮਿੱਤਰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਧੰਨਵਾਦ ਕੀਤਾ। ਐਡਵੋਕੇਟ ਹਰਪ੍ਰੀਤ ਸਿੰਘ ਨੇ ਕਿਹਾ ਕਿ ਫਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਗਦੀਪ ਸਿੰਘ ਕਾਕਾ ਬਰਾੜ ਵੱਡੇ ਮਾਰਜਨ ਨਾਲ ਜਿੱਤ ਪ੍ਰਾਪਤ ਕਰਨਗੇ।

CATEGORIES
TAGS
Share This

COMMENTS

Wordpress (0)
Disqus (0 )
Translate