ਰਾਜਸਥਾਨ ਦੇ ਵਿਧਾਇਕ ਗੁਰਵੀਰ ਸਿੰਘ ਬਰਾੜ ਨੇ ਸਾਂਭੀ ਪਟਿਆਲੇ ਵਿੱਚ ਚੋਣ ਪ੍ਰਚਾਰ ਦੀ ਜਿੰਮੇਵਾਰੀ

ਪਟਿਆਲਾ 25 ਮਈ ( ਐੱਸ ਐੱਸ ਢਿੱਲੋਂ) ਰਾਜਸਥਾਨ ਦੇ ਵਿਧਾਇਕ ਗੁਰਵੀਰ ਸਿੰਘ ਬਰਾੜ ਵੱਲੋਂ ਪਟਿਆਲਾ ਲੋਕ ਸਭਾ ਹਲਕੇ ਵਿੱਚ ਚੋਣ ਪ੍ਰਚਾਰ ਦੀ ਜਿੰਮੇਵਾਰੀ ਸਾਂਭੀ ਗਈ ਹੈ। ਸਾਦੁਲ ਸ਼ਹਿਰ ਵਿਧਾਨ ਸਭਾ ਹਲਕੇ ਤੋਂ ਨੌਜਵਾਨ ਵਿਧਾਇਕ ਗੁਰਵੀਰ ਸਿੰਘ ਬਰਾੜ ਲਗਾਤਾਰ ਪਟਿਆਲਾ ਲੋਕ ਸਭਾ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਬੈਠਕਾਂ ਕਰਕੇ ਲੋਕਾਂ ਨੂੰ ਲਾਮਬੰਦ ਕਰ ਰਹੇ ਹਨ। ਬੀਤੇ ਦਿਨੀ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੀ ਹੋਈ ਫਤਿਹ ਰੈਲੀ ਦੀ ਸਫਲਤਾ ਵਿੱਚ ਵੀ ਉਹਨਾਂ ਵੱਲੋਂ ਵੱਡਾ ਯੋਗਦਾਨ ਪਾਇਆ ਗਿਆ। ਗੁਰਵੀਰ ਸਿੰਘ ਬਰਾੜ ਨੇ ਪਟਿਆਲਾ ਲੋਕ ਸਭਾ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਚੋਣ ਪ੍ਰਚਾਰ ਕਰਦਿਆਂ ਕਿਹਾ ਕਿ ਇੱਕ ਵਾਰ ਫਿਰ ਮੋਦੀ ਸਰਕਾਰ ਕੇਂਦਰ ਵਿੱਚ ਬਣਨ ਜਾ ਰਹੀ ਹੈ। ਵਿਰੋਧੀ ਧਿਰਾਂ ਕੋਲ ਕੋਈ ਮੁੱਦਾ ਨਹੀਂ ਰਿਹਾ ਤੇ ਭਾਰਤੀ ਜਨਤਾ ਪਾਰਟੀ ਆਪਣੇ ਕੀਤੇ ਹੋਏ ਇਤਿਹਾਸਿਕ ਕੰਮਾਂ ਤੇ ਵੋਟਾਂ ਮੰਗ ਰਹੀ ਹੈ। ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਵੱਲੋਂ 10 ਸਾਲ ਦੇ ਕਾਰਜਕਾਲ ਦੌਰਾਨ ਦੇਸ਼ ਹਿੱਤ ਵਿੱਚ ਵੱਡੇ ਇਤਿਹਾਸਿਕ ਫੈਸਲੇ ਕੀਤੇ ਗਏ ਹਨ। ਜਿਨਾਂ ਨੂੰ ਲੋਕ ਭਲੀ ਭਾਂਤ ਜਾਣਦੇ ਹਨ। ਉਹਨਾਂ ਕਿਹਾ ਕਿ ਆਓ ਆਪਾਂ ਸਾਰੇ ਰਲ ਮਿਲ ਕੇ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰਾਂ ਨੂੰ ਜਤਾ ਕੇ ਲੋਕ ਸਭਾ ਵਿੱਚ ਭੇਜੀਏ ਤਾਂ ਜੋ ਦੇਸ਼ ਨੂੰ ਮਜਬੂਤ ਸਰਕਾਰ ਦਿੱਤੀ ਜਾ ਸਕੇ। ਉਹਨਾਂ ਲੋਕਾਂ ਨੂੰ ਕਿਹਾ ਕਿ ਵੇਖਿਓ ਕਿਤੇ ਜਿਵੇਂ ਪੰਜਾਬ ਵਿੱਚ 2022 ਚ ਤੁਸੀਂ ਹਵਾ ਦੇ ਬੁੱਲੇ ਵਾਂਗ ਆਈ ਪਾਰਟੀ ਨੂੰ ਵੱਡਾ ਬਹੁਮਤ ਝੂਠ ਫਰੇਬ ਵਿੱਚ ਆ ਕੇ ਦੇ ਦਿੱਤਾ ਸੀ ਅਜਿਹੀ ਗਲਤੀ ਮੁੜ ਨਾ ਦੁਹਰਾ ਦਿਓ। ਗੁਰਮੀਤ ਸਿੰਘ ਬਰਾੜ ਵੱਲੋਂ ਕੀਤੇ ਜਾ ਰਹੇ ਚੋਣ ਪ੍ਰਚਾਰ ਦੌਰਾਨ ਉਮੀਦਵਾਰ ਮਹਾਰਾਣੀ ਪਰਨੀਤ ਕੌਰ ਨੂੰ ਵੱਡਾ ਹੁੰਗਾਰਾ ਲੋਕਾਂ ਵੱਲੋਂ ਮਿਲ ਰਿਹਾ ਹੈ।

CATEGORIES
TAGS
Share This

COMMENTS

Wordpress (0)
Disqus (0 )
Translate