ਸੁਖਬੀਰ ਬਾਦਲ ਦੀ ਰਾਜਨੀਤਿਕ ਦੁਕਾਨ ਲੋਕਾਂ ਨੇ ਕੀਤੀ ਬੰਦ – ਭਗਵੰਤ ਮਾਨ

ਲਹਿਰਾਗਾਗਾ ਤੇ ਦਿੜ੍ਹਬਾ ‘ਚ ਭਗਵੰਤ ਮਾਨ ਦਾ ਰੋਡ ਸ਼ੋਅ, ‘ਆਪ’ ਉਮੀਦਵਾਰ ਮੀਤ ਹੇਅਰ ਲਈ ਮੰਗੀਆਂ ਵੋਟਾਂ

ਤੁਹਾਡਾ ਪਿਆਰ ਤੇ ਸਮਰਥਨ ਮੇਰੀ ਤਾਕਤ, ਦੂਜਿਆਂ ਪਾਰਟੀਆਂ ਨੂੰ ਪੈਸੇ ਦੇਣ ਦੇ ਬਾਵਜੂਦ ਵੀ ਰੋਡ ਸ਼ੋਅ ਤੇ ਰੈਲੀਆਂ ਲਈ ਨਹੀਂ ਲੱਭ ਰਹੇ ਲੋਕ: ਭਗਵੰਤ ਮਾਨ

ਭਗਵੰਤ ਮਾਨ ਦਾ ਖਹਿਰਾ ‘ਤੇ ਹਮਲਾ, ਕਿਹਾ- ਉਨ੍ਹਾਂ ਨੂੰ ਤਾਂ ਸੰਗਰੂਰ ਦੇ ਪਿੰਡਾਂ ਦਾ ਨਾਮ ਵੀ ਨਹੀਂ ਪਤਾ

ਲੋਕ ਖ਼ੁਦ ਸਾਡੇ ਦੋ ਸਾਲਾਂ ਦੇ ਕੰਮਾਂ ਦੀ ਗੱਲ ਕਰ ਰਹੇ ਹਨ, ਮਾਨ ਸਰਕਾਰ ਨੇ ਦੋ ਸਾਲਾਂ ਵਿੱਚ ਪਿਛਲੀਆਂ ਸਰਕਾਰਾਂ ਨਾਲੋਂ ਵੱਧ ਕੰਮ ਕੀਤੇ : ਗੁਰਮੀਤ ਸਿੰਘ ਮੀਤ ਹੇਅਰ

ਸੰਗਰੂਰ, 29 ਮਈ 

ਮੁੱਖ ਮੰਤਰੀ ਭਗਵੰਤ ਮਾਨ ਨੇ ਧੂਰੀ ਵਿੱਚ ਆਪਣੀ ਵਿਸ਼ਾਲ ਜਨਤਕ ਰੈਲੀ ਤੋਂ ਬਾਅਦ ‘ਆਪ’ਦੇ ਸੰਗਰੂਰ ਤੋਂ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਦੇ ਹੱਕ ਵਿੱਚ ਪ੍ਰਚਾਰ ਕਰਨ ਲਈ ਲਹਿਰਾਗਾਗਾ ਅਤੇ ਦਿੜ੍ਹਬਾ ਵਿੱਚ ਰੋਡ ਸ਼ੋਅ ਕੀਤੇ। ਮਾਨ ਨੇ ਕਿਹਾ ਕਿ ਮੀਤ ਹੇਅਰ ਇੱਕ ਨੌਜਵਾਨ, ਇਮਾਨਦਾਰ ਅਤੇ ਤਜਰਬੇਕਾਰ ਆਗੂ ਹਨ। ਉਨ੍ਹਾਂ ਨੂੰ ਪਾਰਲੀਮੈਂਟ ਵਿੱਚ ਭੇਜੋ, ਉਹ ਉੱਥੇ ਤੁਹਾਡੇ ਮਜ਼ਬੂਤੀ ਨਾਲ ਮੁੱਦੇ ਉਠਾਉਣਗੇ, ਉਹ ਜਾਣਦੇ ਹਨ ਕਿ ਕੰਮ ਕਿਵੇਂ ਕਰਨਾ ਹੈ, ਉਹ ਕੇਂਦਰ ਤੋਂ ਪੰਜਾਬ ਦੇ ਬਕਾਇਆ ਫੰਡ ਜਾਰੀ ਕਰਵਾਉਣਗੇ।

ਲਹਿਰਾਗਾਗਾ ਵਿੱਚ ਆਪਣੇ ਰੋਡ ਸ਼ੋਅ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਮਾਨ ਨੇ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਪਿਆਰ ਤੇ ਸਮਰਥਨ ਹੀ ਉਨ੍ਹਾਂ ਦੀ ਤਾਕਤ ਹੈ। ਉਨ੍ਹਾਂ ਕਿਹਾ ਕਿ ਦੂਜੇ ਆਗੂਆਂ ਨੂੰ ਤਾਂ ਆਪਣੇ ਰੋਡ ਸ਼ੋਅ ਅਤੇ ਰੈਲੀਆਂ ਲਈ ਪੈਸੇ ਦੇਣ ਵਾਲੇ ਲੋਕ ਵੀ ਨਹੀਂ ਮਿਲਦੇ,ਪਰ ਤੁਸੀਂ ਇਸ ਭਿਆਨਕ ਗਰਮੀ ਵਿੱਚ ‘ਆਪ’ ਦਾ ਸਮਰਥਨ ਕਰਨ ਲਈ ਐਨੀ ਵੱਡੀ ਗਿਣਤੀ ਵਿੱਚ ਸ਼ਾਮਲ ਹੋਏ ਹੋ। ਮਾਨ ਨੇ ਕਿਹਾ ਕਿ ਪੰਜਾਬ ਦੇ ਰਾਜ ਸਭਾ ਵਿੱਚ 7 ਸੰਸਦ ਮੈਂਬਰ ਹਨ ਅਤੇ ਲੋਕ ਸਭਾ ਵਿੱਚ ‘ਆਪ’ਦੇ 13 ਸੰਸਦ ਮੈਂਬਰ ਹੋਣਗੇ ਤਾਂ ਪੰਜਾਬ ਦੇ ਫੰਡਾਂ ਦਾ ਇੱਕ ਰੁਪਇਆ ਵੀ ਕੋਈ ਨਹੀਂ ਰੋਕ ਸਕੇਗਾ। 

ਮਾਨ ਨੇ ਕਿਹਾ ਕਿ ਉਹ ਲਹਿਰਾਗਾਗਾ ਦੀਆਂ ਸਮੱਸਿਆਵਾਂ ਤੋਂ ਜਾਣੂ ਹਨ ਅਤੇ ਉਹ ਉਨ੍ਹਾਂ ’ਤੇ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਾਰੇ ਕਸਬਿਆਂ ਅਤੇ ਸ਼ਹਿਰਾਂ ਨੂੰ ਸੀਵਰੇਜ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਕਿਉਂਕਿ ਪਿਛਲੀਆਂ ਸਰਕਾਰਾਂ ਭ੍ਰਿਸ਼ਟ ਸਨ ਅਤੇ ਘਟੀਆ ਗੁਣਵੱਤਾ ਵਾਲੀ ਸਮੱਗਰੀ ਵਰਤੀ ਗਈ ਸੀ। ਮਾਨ ਨੇ ਕਿਹਾ ਕਿ 4 ਜੂਨ ਨੂੰ ਪੰਜਾਬ ਦੇ ਸਾਰੇ ਵਿਰੋਧੀਆਂ ਦੀ ਚਿਕਾਂ ਕਢਵਾ ਦਿਓ। ਮਾਨ ਨੇ ਕਿਹਾ ਕਿ ਉਹ ਪੰਜਾਬ ਲਈ ਕੰਮ ਕਰਦੇ ਰਹਿਣਗੇ ਅਤੇ ਉਦੋਂ ਤੱਕ ਨਹੀਂ ਥੱਕਣਗੇ ਜਦੋਂ ਤੱਕ ਉਹ ਪੰਜਾਬ ਵਿੱਚੋਂ ਅਕਾਲੀ, ਕਾਂਗਰਸ ਅਤੇ ਭਾਜਪਾ ਦਾ ਸਫ਼ਾਇਆ ਨਹੀਂ ਕਰ ਦਿੰਦੇ। 

ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਬਿਜਲੀ ਦੇ ਬਿੱਲ ਜ਼ੀਰੋ ਆ ਰਹੇ ਹਨ, ਕਿਸਾਨਾਂ ਨੂੰ ਦਿਨ ਦੇ ਸਮੇਂ ਨਿਰਵਿਘਨ ਬਿਜਲੀ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਇਮਾਨਦਾਰੀ ਨਾਲ ਸਭ ਕੁਝ ਸੰਭਵ ਹੈ। ਉਨ੍ਹਾਂ ਸੰਗਰੂਰ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਸੁਖਬੀਰ ਸਿੰਘ ਬਾਦਲ ‘ਤੇ ਵੀ ਚੁਟਕੀ ਲਈ ਅਤੇ ਆਪਣੀ ਮਸ਼ਹੂਰ ਕਿੱਕਲੀ-2 ਵੀ ਸੁਣਾਈ।

ਦਿੜ੍ਹਬਾ ਵਿੱਚ ਲੋਕਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਮਾਨ ਨੇ ਕਿਹਾ ਕਿ ਦਿੜ੍ਹਬਾ ਪ੍ਰਸਿੱਧ ਕਬੱਡੀ ਖਿਡਾਰੀਆਂ, ਲੇਖਕਾਂ ਅਤੇ ਕ੍ਰਾਂਤੀਕਾਰੀ ਲੋਕਾਂ ਦੀ ਧਰਤੀ ਹੈ। ਮਾਨ ਨੇ ਕਿਹਾ ਕਿ ਉਹ ਧੰਨ ਹਨ ਅਤੇ ਉਹ 7 ਜਨਮਾਂ ਵਿੱਚ ਵੀ ਲੋਕਾਂ ਦੇ ਪਿਆਰ ਦਾ ਕਰਜ਼ਾ ਨਹੀਂ ਚੁਕਾ ਸਕਦੇ। ਸੁਖਬੀਰ ਬਾਦਲ ਆਪਣੇ ਰੋਡ ਸ਼ੋਅ ਦੌਰਾਨ ਬੰਦ ਦੁਕਾਨਾਂ ਵੱਲ ਨੂੰ ਹੱਥ ਹਿਲਾ ਰਹੇ ਹਨ, ਕਿਉਂਕਿ ਉਨ੍ਹਾਂ ਦੀ ਆਪਣੀ ਰਾਜਨੀਤਿਕ ਦੁਕਾਨ ਪੰਜਾਬ ਦੇ ਲੋਕਾਂ ਨੇ ਬੰਦ ਕਰ ਦਿੱਤੀ ਹੈ। 

ਸੁਖਪਾਲ ਖਹਿਰਾ ‘ਤੇ ਹਮਲਾ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਸੰਗਰੂਰ ਦੇ ਪਿੰਡਾਂ ਦਾ ਨਾਮ ਵੀ ਨਹੀਂ ਪਤਾ। ਮਾਨ ਨੇ ਕਿਹਾ ਕਿ 90% ਲੋਕ ਉਨ੍ਹਾਂ (ਭਗਵੰਤ ਮਾਨ) ਨੂੰ ‘ਬਾਈ ਜੀ’ ਕਹਿੰਦੇ ਹਨ, ਕਿਉਂਕਿ ਅਸੀਂ ਤੁਹਾਡੇ ਵਿੱਚੋਂ ਇੱਕ ਹਾਂ ਅਤੇ ਤੁਹਾਡੇ ਵਰਗੇ ਹਾਂ। ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਨੇਤਾਵਾਂ ਕੋਲ ਉਨ੍ਹਾਂ ਨੂੰ ਕੋਸਣ ਤੋਂ ਇਲਾਵਾ ਹੋਰ ਕੁਝ ਨਹੀਂ ਹੈ। ਆਮ ਲੋਕ ਵਿਧਾਇਕ, ਮੰਤਰੀ ਅਤੇ ਮੁੱਖ ਮੰਤਰੀ ਬਣ ਗਏ ਇਸ ਲਈ ਉਹ ਪ੍ਰੇਸ਼ਾਨ ਹਨ।

ਮਾਨ ਨੇ ਕਿਹਾ ਕਿ ਮੈਂ ਦੇਖਿਆ ਹਰਸਿਮਰਤ ਬਾਦਲ ਰੋ ਰਹੀ ਸੀ, ਮੈਂ ਕਹਿ ਰਿਹਾ ਹਾਂ ਕੁਝ ਦਿਨ ਉਡੀਕ ਕਰੋ, ਤੁਸੀਂ ਸਾਰੇ ਚੀਕ-ਚਿਹਾੜਾ ਪਾਓਗੇ।  ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇਕ ਅਧਿਕਾਰੀ ਤੋਂ ਪਤਾ ਲੱਗਾ ਹੈ ਕਿ ਸੁਖਬੀਰ ਬਾਦਲ ਤੇ ਹਰਸਿਮਰਤ ਬਾਦਲ ਹਰ ਰਾਤ ਸੌਣ ਲਈ ਰੋਂਦੇ ਹਨ। ਮਾਨ ਨੇ ਲੋਕਾਂ ਤੋਂ ਅਪੀਲ ਕੀਤੀ ਕਿ ਮੀਤ ਹੇਅਰ ਨੂੰ ਭਾਰੀ ਵੋਟਾਂ ਨਾਲ ਜਿੱਤਾ ਕੇ ਪਾਰਲੀਮੈਂਟ ਵਿੱਚ ਭੇਜੋ। 

ਲੋਕ ਖ਼ੁਦ ਸਾਡੇ ਦੋ ਸਾਲਾਂ ਦੇ ਕੰਮਾਂ ਦੀ ਗੱਲ ਕਰ ਰਹੇ ਹਨ, ਮਾਨ ਸਰਕਾਰ ਨੇ ਦੋ ਸਾਲਾਂ ਵਿੱਚ ਪਿਛਲੀਆਂ ਸਰਕਾਰਾਂ ਨਾਲੋਂ ਵੱਧ ਕੰਮ ਕੀਤੇ ਹਨ: ਗੁਰਮੀਤ ਸਿੰਘ ਮੀਤ ਹੇਅਰ

ਸੰਗਰੂਰ ਤੋਂ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਉਹ ਰੋਜ਼ਾਨਾ 30 ਦੇ ਕਰੀਬ ਪਿੰਡਾਂ ਵਿੱਚ ਜਾ ਰਹੇ ਹਨ ਅਤੇ ਉੱਥੇ ਲੋਕ ਖ਼ੁਦ ਹੀ ਮਾਨ ਸਰਕਾਰ ਦੇ ਦੋ ਸਾਲਾਂ ਵਿੱਚ ਕੀਤੇ ਕੰਮਾਂ ਅਤੇ ਪ੍ਰਾਪਤੀਆਂ ਬਾਰੇ ਬੋਲ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ 75 ਸਾਲਾਂ ਵਿੱਚ ਜਿੰਨਾ ਕੰਮ ਕੀਤਾ, ਉਸ ਤੋਂ ਵੱਧ ਕੰਮ ‘ਆਪ’ਸਰਕਾਰ ਨੇ ਸਿਰਫ਼ ਦੋ ਸਾਲਾਂ ਵਿੱਚ ਕੀਤੇ ਹਨ। ਮੀਤ ਹੇਅਰ ਨੇ ਕਿਹਾ ਕਿ ਉਹ ਸੰਗਰੂਰ ਦੇ ਲੋਕਾਂ ਦੇ ਪੁੱਤ ਅਤੇ ਭਰਾ ਹਨ ਅਤੇ ਉਨ੍ਹਾਂ ਨੇ ਲੋਕਾਂ ਦੀ ਹਮੇਸ਼ਾ ਇਮਾਨਦਾਰੀ ਨਾਲ ਸੇਵਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਉਹ ਸੰਗਰੂਰ ਵਿੱਚ ਸਾਰੇ ਬਾਹਰੀ ਲੋਕਾਂ ਨਾਲ ਲੜ ਰਹੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਵਿੱਚ ਮਾਨ ਸਰਕਾਰ ਦੀ ਬੇਮਿਸਾਲ ਕਾਰਗੁਜ਼ਾਰੀ ਦੇ ਆਧਾਰ ’ਤੇ ਉਨ੍ਹਾਂ ਨੂੰ ਆਪਣਾ ਪੁੱਤ ਅਤੇ ਭਰਾ ਸਮਝ ਕੇ ਵੋਟ ਪਾਉਣ। ਉਹ ਸੰਗਰੂਰ ਦੇ ਸੰਸਦ ਮੈਂਬਰ ਵਜੋਂ ਆਪਣੀ ਜ਼ਿੰਮੇਵਾਰੀ ਨੂੰ ਵੀ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ।

CATEGORIES
TAGS
Share This

COMMENTS

Wordpress (0)
Disqus (0 )
Translate