ਸਾਬਕਾ ਵਿਧਾਇਕ ਨੱਥੂ ਰਾਮ ਨੇ ਸ਼ੇਰ ਸਿੰਘ ਘੁਬਾਇਆ ਦੇ ਹੱਕ ਚ ਚੋਣ ਪ੍ਰਚਾਰ ਦੀ ਲਿਆਂਦੀ ਹਨੇਰੀ

ਅਬੋਹਰ 29 ਮਈ। ਹਲਕਾ ਬੱਲੂਆਣਾ ਤੋਂ ਸਾਬਕਾ ਵਿਧਾਇਕ ਨੱਥੂਰਾਮ ਵੱਲੋਂ ਲੋਕ ਸਭਾ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਦੇ ਹੱਕ ਵਿੱਚ ਚੋਣ ਪ੍ਰਚਾਰ ਦੀ ਹਨੇਰੀ ਲਿਆਂਦੀ ਗਈ ਹੈ। ਉਹਨਾਂ ਵੱਲੋਂ ਹਰ ਰੋਜ਼ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਚੋਣ ਬੈਠਕਾਂ ਨੂੰ ਸੰਬੋਧਨ ਕੀਤਾ ਜਾ ਰਿਹਾ ਹੈ। ਇਸ ਦੌਰਾਨ ਲੋਕਾਂ ਦਾ ਹੀ ਭਾਰੀ ਇਕੱਠ ਵੇਖਣ ਨੂੰ ਮਿਲ ਰਹੇ ਹਨ। ਵਿਧਾਇਕ ਨਥੂਰਾਮ ਨੇ ਖੜਕਾ ਬੱਲੂਆਣਾ ਦੇ ਪਿੰਡ ਆਲਮਗੜ੍ਹ ਸੁਖਚੈਨ ਰਾਏਪੁਰਾ ਰਾਜਪੁਰਾ ਖੁੱਬਣ ਸਮੇਤ ਵੱਖ-ਵੱਖ ਪਿੰਡਾਂ ਵਿੱਚ ਚੋਣ ਬੈਠਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਜੋ ਗਰੰਟੀਆਂ ਦਿੱਤੀਆਂ ਗਈਆਂ ਹਨ ਉਹ ਕਾਂਗਰਸ ਦੀ ਕੇਂਦਰ ਵਿੱਚ ਸਰਕਾਰ ਬਣਨ ਤੋਂ ਬਾਅਦ ਲੋਕਾਂ ਨੂੰ ਹਰ ਹਾਲਤ ਮਿਲਣਗੀਆਂ। ਉਹਨਾਂ ਕਿਹਾ ਕਿ ਸ਼ੇਰ ਸਿੰਘ ਘੁਬਾਇਆ ਵੱਲੋਂ ਜਿੱਥੇ ਪਹਿਲਾਂ ਲੋਕ ਸਭਾ ਹਲਕੇ ਫਿਰੋਜ਼ਪੁਰ ਦੀ ਸੇਵਾ ਕੀਤੀ ਗਈ ਹੈ ਉੱਥੇ ਹੁਣ ਫੇਰ ਉਹ ਹਲਕੇ ਦੇ ਲੋਕਾਂ ਦੀ ਸੇਵਾ ਵਧੀਆ ਢੰਗ ਨਾਲ ਕਰਨਗੇ। ਉਹਨਾਂ ਕਿਹਾ ਕਿ ਸ਼ੇਰ ਸਿੰਘ ਘੁਬਾਇਆ ਮਿਹਨਤੀ ਤੇ ਜਮੀਨ ਨਾਲ ਜੁੜੇ ਆਗੂ ਹਨ। ਆਓ ਆਪਾਂ ਸਾਰੇ ਰਲ ਮਿਲ ਕੇ ਸ਼ੇਰ ਸਿੰਘ ਘੁਬਾਇਆ ਦੀ ਜਿੱਤ ਲਈ ਦਿਨ ਰਾਤ ਇੱਕ ਕਰ ਦਈਏ। ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਸੰਵਿਧਾਨ ਨੂੰ ਬਚਾਉਣ ਦੀ ਲੜਾਈ ਲੜ ਰਹੀ ਹੈ ਇਸ ਲਈ ਆਓ ਆਪਾਂ ਸਾਰੇ ਦੇਸ਼ ਨੂੰ ਬਚਾਉਣ ਲਈ ਕਾਂਗਰਸ ਦੀ ਇਸ ਲੜਾਈ ਵਿੱਚ ਆਪਣਾ ਬਣਦਾ ਯੋਗਦਾਨ ਪਾਈਏ। ਇਸ ਦੌਰਾਨ ਲੋਕਾਂ ਵੱਲੋਂ ਸਾਬਕਾ ਵਿਧਾਇਕ ਨਥੂ ਰਾਮ ਨੂੰ ਭਰਵਾਂ ਹੁੰਗਾਰਾ ਦਿੱਤਾ ਗਿਆ ਤੇ ਸ਼ੇਰ ਸਿੰਘ ਘੁਬਾਏ ਦੀ ਜਿੱਤ ਯਕੀਨੀ ਬਣਾਉਣ ਦਾ ਭਰੋਸਾ ਦਿੱਤਾ। ਇਸ ਦੌਰਾਨ ਉਹਨਾਂ ਦੇ ਨਾਲ ਸੰਗਰੀਆ ਤੋਂ ਵਿਧਾਇਕ ਅਭਿਮਨਯੂ ਪੂਣੀਆਂ ਵੱਲੋਂ ਵੀ ਲੋਕਾਂ ਨੂੰ ਪੰਜਾਬ ਵਿੱਚ ਕਾਂਗਰਸ ਪਾਰਟੀ ਨੂੰ ਵੋਟ ਪਾਉਣ ਦਾ ਸੱਦਾ ਦਿੱਤਾ ਗਿਆ।

CATEGORIES
TAGS
Share This

COMMENTS

Wordpress (0)
Disqus (0 )
Translate